ਪੰਜਾਬ ਸਰਕਾਰ ਤੋਂ ਵੀ ਪਹਿਲਾਂ ਭਾਜਪਾ ਦੀ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ -ਬਿਕਰਮਜੀਤ ਚੀਮਾ
ਪੰਜਾਬ ਭਾਜਪਾ ਚਟਾਨ ਵਾਂਗ ਕਿਸਾਨਾ ਦੇ ਨਾਲ ਖੜੀ ਹੈ :-ਬਿਕਰਮਜੀਤ ਚੀਮਾ
ਚੰਡੀਗੜ 10 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ )
ਕਿਸਾਨ ਸਾਡੀ ਰੀੜ ਦੀ ਹੱਡੀ ਹਨ ਤੇ ਪੰਜਾਬ ਭਾਜਪਾ ਚਟਾਨ ਵਾਂਗ ਕਿਸਾਨਾ ਦੇ ਨਾਲ ਖੜੀ ਹੈ।ਇਹਨਾਂ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਕੀਤਾ ।ਉਹਨਾਂ ਕਿਹਾ ਕਿ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੀ ਸਮੁੱਚੀ ਲੀਡਰਸ਼ਿਪ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਪੰਜਾਬ ਦੀਆ ਸਮੱਸਿਆਵਾ ਪ੍ਰਤੀ ਬਹੁਤ ਗੰਭੀਰ ਹੈ,ਜਦ ਵੀ ਕਿਸਾਨਾ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਤਾਂ ਉਸ ਤੇ ਤੁਰੰਤ ਕਾਰਵਾਈ ਕਰਕੇ ਹੱਲ ਕੀਤਾ ਜਾਂਦਾ ਹੈ,ਜਿਸ ਦੀ ਤਾਜ਼ਾ ਉਦਾਹਰਣ ਬੇਮੌਸਮੀ ਬਰਸਾਤ ਨਾਲ ਖਰਾਬ ਹੋਈ ਕਣਕ ਦੀ ਫਸਲ ਦੀ ਖਰੀਦ ਸਮੇਂ ਕਿਸਾਨਾ ਨੂੰ ਰਾਹਤ ਦੇਣ ਸੰਬੰਧੀ ਪੰਜਾਬ ਭਾਜਪਾ ਦੀ ਮੰਗ ਨੂੰ ਤੁਰੰਤ ਪ੍ਰਵਾਨ ਕਰਕੇ ਕਾਰਵਾਈ ਕਰਨਾ ਹੈ ।
ਚੀਮਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਵਿਭਾਗ ਦੀਆਂ ਚਾਰ ਕੇਂਦਰੀ ਟੀਮਾਂ ਪੰਜਾਬ ਪਹੁੰਚ ਕੇ ਆਪਣੇ ਕੰਮ ਵਿੱਚ ਲੱਗ ਚੁੱਕੀਆਂ ਹਨ ।ਖੇਤਾਂ ਵਿੱਚ ਖੜੀ ਤੇ ਮੰਡੀਆਂ ਵਿੱਚ ਆਈ ਕਣਕ ਦੀ ਫਸਲ ਦੇ ਨਮੂਨੇ ਭਰੇ ਜਾ ਰਹੇ ਹਨ ਤੇ ਇਹਨਾਂ ਨੂੰ ਤੁਰੰਤ ਜਾਂਚ ਲਈ ਲੈਬਾਂ ਵਿੱਚ ਭੇਜਿਆ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਕਿਸਾਨਾ ਨੂੰ ਕਣਕ ਦੀ ਫਸਲ ਵੇਚਣ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਇਕ ਇੱਕ ਦਾਣੇ ਦੀ ਖਰੀਦ ਕੇਂਦਰ ਸਰਕਾਰ ਕਰੇਗੀ ।ਉਹਨਾਂ ਦੱਸਿਆ ਕਿ ਕਿਸਾਨਾ ਨੂੰ ਜਲਦੀ ਕਣਕ ਦੀ ਖਰੀਦ ਵਿੱਚ ਰਾਹਤ ਦਾ ਐਲਾਨ ਹੋ ਜਾਵੇਗਾ ।ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਮੁੱਚੀ ਕੇਦਰ ਸਰਕਾਰ ਦਾ ਪੰਜਾਬ ਵਿੱਚ ਕੇਂਦਰੀ ਟੀਮਾਂ ਭੇਜਣ ਲਈ ਧੰਨਵਾਦ ਕੀਤਾ ਤੇ ਸਰਕਾਰ ਨੂੰ ਬੇਨਤੀ ਕੀਤੀ ਕਿ ਤੁਰੰਤ ਕਿਸਾਨਾ ਨੂੰ ਰਾਹਤ ਦੇਣ ਦਾ ਐਲਾਨ ਕਰ ਦਿੱਤਾ ਜਾਵੇ ।ਉਹਨਾਂ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾ ਦੀਆ ਸਮੱਸੁਆਵਾ ਪ੍ਰਤੀ ਬਿਲਕੁੱਲ ਗੰਭੀਰ ਨਹੀਂ ਹੈ ।ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਕਿਸਾਨਾ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਕਿੱਲਾ ਤੇ ਖੇਤ ਮਜ਼ਦੂਰਾਂ ਨੂੰ ਪੰਜ ਹਜ਼ਾਰ ਪ੍ਰਤੀ ਕਿੱਲਾ ਮੁਆਵਜ਼ਾ ਦੇਵੇ ਤੇ ਆਪਣੇ ਚੋਣ ਵਾਅਦੇ ਅਨੁਸਾਰ ਕਿਸਾਨਾ ਦਾ ਸਾਰਾ ਕਰਜ਼ਾ ਮੁਆਫ਼ ਕਰੇ ।