ਖਾਲਿਸਤਾਨੀ ਸਮਰਥਕ ਵਾਰਸ ਪੰਜਾਬ ਮੁਖੀ ਅਤੇ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ
ਚੰਡੀਗੜ੍ਹ 18 ਮਾਰਚ (ਹਰਪ੍ਰੀਤ ਸਿੰਘ ਜੱਸੋਵਾਲ) ਵਾਰਸ ਪੰਜਾਬ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਨਕੋਦਰ ਨੇੜੇ ਇੱਕ ਪ੍ਰੋਗਰਾਮ ਕਰਨ ਜਾ ਰਹੇ ਸਨ ਪਰ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਅਮ੍ਰਿਤਪਾਲ ਸਿੰਘ ਨੂੰ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ‘ਤੇ ਤਿੰਨ ਕੇਸ ਚੱਲ ਰਹੇ ਹਨ। ਅੰਮ੍ਰਿਤਪਾਲ ਸਿੰਘ ਖਿਲਾਫ ਅਜਨਾਲਾ ਥਾਣੇ ‘ਤੇ ਕਬਜ਼ਾ ਕਰਨ ਦਾ ਮਾਮਲਾ ਵੀ ਸ਼ਾਮਲ ਹੈ, ਜਿੱਥੇ ਅੱਜ ਉਨ੍ਹਾਂ ਨੇ ਮੀਟਿੰਗ ਕਰਨੀ ਸੀ।ਪੁਲਿਸ ਲਗਾਤਾਰ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਸੀ ਅਤੇ ਹੁਣ ਉਸ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਲਈ ਥਾਣੇ ਲਿਜਾਇਆ ਜਾ ਰਿਹਾ ਹੈ, ਜਿਸ ਕਾਰਨ ਇੰਟਰਨੈੱਟ ਸੇਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।
Date: