ਗ੍ਰੰਥੀ ਸਿੰਘ ਦੀ ਲੱਤ ਵੱਢ ਕੇ ਨਾਲ ਹੀ ਲੈ ਗਏ !
ਤਰਨ ਤਾਰਨ 31 ਮਾਰਚ ( ਰੈਡ ਨਿਊਜ਼ ਨੈਸ਼ਨਲ )
ਬਦਮਾਸ਼ਾਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ ਤੇ ਉਹਨਾਂ ਨੂੰ ਕਾਨੂੰਨ ਦਾ ਬਿਲਕੁਲ ਵੀ ਡਰ ਨਹੀਂ ਰਿਹਾ ਜਿਸ ਦੀ ਉਦਾਹਰਣ ਹੈ ਕਿ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਨੀਆਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਚੈਨ ਸਿੰਘ ਤੇ ਬਦਮਾਸ਼ਾਂ ਨੇ ਹਮਲਾ ਕੀਤਾ ਤੇ ਹਮਲੇ ਤੋਂ ਬਾਅਦ ਗ੍ਰੰਥੀ ਦੀ ਲੱਤ ਵੱਢ ਕੇ ਨਾਲ ਹੀ ਲੈ ਗਏ । ਗ੍ਰੰਥੀ ਸਿੰਘ ਨੂੰ ਹਸਪਤਾਲ ਚ ਦਾਖਿਲ ਕਰਵਾਇਆ ਗਿਆ ਹੈ ਤੇ ਪੁਲਿਸ ਵਲੋਂ ਐਫ ਆਈ ਆਰ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ ।