ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ
ਲੁਧਿਆਣਾ 19 ਜੂਨ ( ਹਰਪ੍ਰੀਤ ਸਿੰਘ ਜੱਸੋਵਾਲ )
ਕੱਲ ਸ਼ਾਮੀ ਪੰਜਾਬ ਪੁਲਿਸ ਦੇ ਸਾਬਕਾ ਡੀਐਸ ਪੀ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਜਾਣਕਾਰੀ ਦੇ ਅਨੁਸਾਰ ਡੀਐਸਪੀ ਪਿਛਲੇ ਸਾਲ ਰਿਟਾਇਰ ਹੋਇਆ ਸੀ ਡੀਐਸਪੀ ਦਾ ਨਾਂ ਬਰਜਿੰਦਰ ਸਿੰਘ ਭੁੱਲਰ ਹੈ ਜੋ ਕਿ ਆਪਣੇ ਮਾਂ ਬਾਪ ਦੇ ਨਾਲ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਰਹਿ ਰਿਹਾ ਸੀ ਅਤੇ ਉਸ ਦੇ ਬੱਚੇ ਅਤੇ ਉਸਦੀ ਘਰਵਾਲੀ ਵਿਦੇਸ਼ ਵਿੱਚ ਰਹਿੰਦੇ ਹਨ ਤੇ ਪਿਛਲੇ ਲੰਬੇ ਸਮੇਂ ਤੋਂ ਡੀਐਸਪੀ ਦਿਮਾਗੀ ਬਿਮਾਰੀ ਦੇ ਕਾਰਨ ਪਰੇਸ਼ਾਨ ਚੱਲ ਰਿਹਾ ਸੀ ਅਤੇ ਉਸਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।