ਪਰਕਾਸ਼ ਸਿੰਘ ਬਾਦਲ ਨਹੀਂ ਰਹੇ
ਮੁਹਾਲੀ ਦੇ ਨਿੱਜੀ ਹਸਪਤਾਲ ਦੇ ਵਿਚ ਲਈ ਆਖਰੀ ਸਾਹ
ਮੋਹਾਲੀ 24 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ )
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਵਿਚ ਦੇਹਾਂਤ ਹੋ ਗਿਆ । ਪਿਛਲੇ ਕਾਫੀ ਦਿਨਾਂ ਤੋਂ ਪ੍ਰਕਾਸ਼ ਸਿੰਘ ਬਾਦਲ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਵਿਚ ਦਾਖ਼ਲ ਸਨ ਉਨ੍ਹਾਂ ਦੀ ਖ਼ਰਾਬ ਹੋਈ ਤਬੀਅਤ ਦੇ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਕਈ ਡਾਕਟਰਾਂ ਦੀ ਟੀਮ ਦੇ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ ਤੇ ਉਨ੍ਹਾਂ ਦੀ ਸਿਹਤ ਦੇ ਉੱਪਰ ਨਜ਼ਰ ਰੱਖੀ ਜਾ ਰਹੀ ਸੀ ਲੇਕਿਨ ਉਹ ਉਨ੍ਹਾਂ ਨੂੰ ਬਚਾਉਣ ਦੇ ਵਿਚ ਨਾਕਾਮਯਾਬ ਰਹੇ ।ਪੰਜਾਬ ਤੇ ਦੇਸ਼ ਦੀ ਸਿਆਸਤ ਦੇ ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਕਾਫੀ ਵੱਡਾ ਨਾਮ ਸੀ । ਰਾਜਨੀਤੀ ਵਿੱਚ ਅਕਾਲੀ ਦਲ ਅਤੇ ਦੇਸ਼ ਦੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪੂਰੇ ਦੇਸ਼ ਦੀ ਰਾਜਨੀਤਿਕ ਪਾਰਟੀਆਂ ਤੇ ਦਿੱਗਜ ਨੇਤਾਵਾਂ ਵੱਲੋਂ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।