ਪੰਜਾਬ ਪੁਲਿਸ ਦੀਆਂ ਛੁੱਟੀਆਂ ਰੱਦ !
ਤਲਵੰਡੀ ਸਾਬੋ ਚ ਸੁਰੱਖਿਆ ਏਜੇਂਸੀਆਂ ਅਲਰਟ ਤੇ
ਚੰਡੀਗੜ੍ਹ 7 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ ) ਪੰਜਾਬ ਦੇ ਵਿੱਚ ਹਲਾਤਾਂ ਨੂੰ ਦੇਖਦੇ ਹੋਏ ਪੰਜਾਬ ਪੁਲੀਸ ਦੇ ਸਾਰੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਨੇ ਪਹਿਲਾਂ ਮਨਜੂਰ ਛੁਟੀਆਂ ਨੂੰ ਵੀ ਰੱਦ ਕੀਤਾ ਗਿਆ ਹੈ । ਜਥੇਦਾਰ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਵੱਲੋਂ 8 ਤੋਂ ਲੈ ਕੇ 13 ਅਪ੍ਰੈਲ ਤੱਕ ਧਾਰਮਿਕ ਸਮਾਗਮ ਬੁਲਾਏ ਗਏ ਹਨ । ਤਲਵੰਡੀ ਸਾਬੋ ਵਿਖੇ ਵੀ ਅੱਜ ਇਕ ਵੱਡੀ ਸਭਾ ਬੁਲਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਅਲਾਰਟ ਤੇ ਕਰ ਦਿੱਤਾ ਗਿਆ ਹੈ ਤਲਵੰਡੀ ਸਾਬੋ ਦੇ ਵਿਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਤਾਇਨਾਤ ਕਰ ਦਿੱਤੀਆਂ ਗਈਆਂ ਨੇ ਇਹ ਵੀ ਸ਼ੱਕ ਜਤਾਇਆ ਜਾ ਰਿਹਾ ਕਿ ਸ਼ਾਇਦ ਅਮ੍ਰਿਤ ਪਾਲ ਤਲਵੰਡੀ ਸਾਬੋ ਵਿਖੇ ਆਤਮ-ਸਮਰਪਣ ਕਰ ਦੇਵੇ ਕਿਉਂਕਿ ਕੁਝ ਦਿਨ ਪਹਿਲਾਂ ਇਕ ਵੀਡੀਓ ਜਾਰੀ ਕਰਕੇ ਅੰਮ੍ਰਿਤਪਾਲ ਵੱਲੋਂ ਸਰਬੱਤ ਖਾਲਸਾ ਬੁਲਾਏ ਜਾਣ ਦੀ ਗੱਲ ਆਖੀ ਗਈ ਸੀ । ਡੀਜੀਪੀ ਗੌਰਵ ਯਾਦਵ ਦੇ ਵੱਲੋਂ ਇਹ ਗੱਲ ਆਖੀ ਗਈ ਹੈ ਪੁਲਿਸ ਅਫ਼ਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਅੰਡਰ ਕੰਟਰੋਲ ਹੈ ।