ਮੋਰਿੰਡਾ ਦੇ ਇਤਿਹਾਸਕ ਗੁਰੂ ਘਰ ਚ ਬੇਅਦਬੀ ਕਰਨ ਵਾਲੇ ਦਾ ਲੋਕਾਂ ਨੇ ਮੌਕੇ ਤੇ ਹੀ ਕੀਤਾ ਨਿਬੇੜਾ
ਨਹੀਂ ਰੁਕ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ
ਚੰਡੀਗੜ੍ਹ 24 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ) ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਉਨ੍ਹਾਂ ਦੇ ਉਨ੍ਹਾਂ ਦੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਅਖੰਡ ਪਾਠ ਦੀ ਚੱਲ ਰਹੀ ਲੜੀ ਮੌਕੇ ਪਾਠੀ ਸਿੰਘਾਂ ਦੇ ਅਤੇ ਗੁਰੂ ਗ੍ਰੰਥ ਸਾਹਿਬ ਦੀਅਤੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕੀਤੀ ਗਈ । ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਇੱਕ ਸਿੱਖ ਨੌਜਵਾਨ ਵੀ ਤਰ੍ਹਾਂ ਦਿਖ ਰਹੇ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਇਸ ਮਾਮਲੇ ਵਿੱਚ ਜੋ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਉਸ ਵਿਚ ਉਹ ਸਖਸ਼ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਤੇ ਬੈਠੇ ਗ੍ਰੰਥੀ ਸਿੰਘਾਂ ਦੀ ਮਾਰ ਕੁਟਾਈ ਕਰਨ ਲੱਗ ਪੈਂਦਾ ਹੈ ਅਤੇ ਉੱਥੇ ਚੱਲ ਰਹੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰ ਦਿੰਦਾ ਹੈ| ਇਸ ਘਟਨਾ ਨੂੰ ਲੈ ਕੇ ਸਨਸਨੀ ਫੈਲ ਗਈ ਹੈ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਹਿਰ ਨੂੰ ਬੰਦ ਕਰਕੇ ਥਾਣੇ ਦਾ ਘਿਰਾਓ ਕੀਤਾ ਗਿਆ ਹੈ| ਉੱਥੇ ਮੌਜੂਦ ਸੰਗਤ ਦੀ ਮੰਗ ਹੈ ਕਿ ਉਸ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਸੰਗਤ ਵੱਲੋਂ ਸਜ਼ਾ ਦਿੱਤੀ ਜਾਵੇ | ਮੌਕੇ ਤੇ ਸੀਨੀਅਰ ਪੁਲਿਸ ਅਧਿਕਾਰੀ ਪਹੁੰਚ ਗਏ ਹਨ ਅਤੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੰਗਤ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਜਾਂਦੀ ਹੈ|
ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ -ਸੀਐੱਮ
ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਨੂੰ ਕੜੀ ਸਜ਼ਾ ਦਿੱਤੀ ਜਾਵੇਗੀ| ਇਸ ਘਟਨਾ ਨੂੰ ਲੈ ਕੇ ਬਾਕੀ ਰਾਜਨੀਤਿਕ ਪਾਰਟੀਆਂ ਦੇ ਵੀ ਪ੍ਰਤੀਕਰਮ ਸਾਹਮਣੇ ਆਏ ਹਨ ਅਤੇ ਸਾਰਿਆਂ ਨੇ ਹੀ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਦੇ ਖ਼ਿਲਾਫ਼ ਕੜੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ