ਸਾਬਕਾ ਮੁੱਖ ਮੰਤਰੀ ਚੰਨੀ ਵਿਜੀਲੈਂਸ ਵੱਲੋਂ ਤਲਬ
ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਲਈ ਹੋਵੇਗੀ ਪੁੱਛ ਗਿੱਛ
ਮੋਹਾਲੀ 11 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਮਨ ਭੇਜੇ ਗਏ ਹਨ ਜਿਸ ਵਿਚ ਉਨ੍ਹਾਂ ਨੂੰ ਕੱਲ੍ਹ 12 ਅਪ੍ਰੈਲ ਮੋਹਾਲੀ ਹੈੱਡ ਆਫਿਸ ਵਿਚ ਪੇਸ਼ ਹੋਣ ਲਈ ਆਖਿਆ ਗਿਆ ਹੈ । ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਵਿਜੀਲੈਂਸ ਦਫ਼ਤਰ ਮੁਹਾਲੀ ਦੇ ਵਿੱਚ ਪੇਸ਼ ਹੋਣਗੇ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਪੰਜਾਬ ਦੇ ਸਾਬਕਾ ਮੰਤਰੀਆਂ ਤੇ ਭ੍ਰਿਸ਼ਟ ਅਧਿਕਾਰੀਆਂ ਦੇ ਖ਼ਿਲਾਫ਼ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਉਨ੍ਹਾਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਸ ਦੇ ਨਾਲ ਉਨ੍ਹਾਂ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਗਈ । ਇਸੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਦਫ਼ਤਰ ਮੁਹਾਲੀ ਵਿਖੇ ਬੁਲਾਇਆ ਗਿਆ ਜਿਥੇ ਉਨ੍ਹਾਂ ਨੂੰ ਵੀ ਇਸ ਗੱਲ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਆਮਦਨ ਦੇ ਨਾਲੋ ਜਿਆਦਾ ਜਾਇਦਾਦ ਉਹਨਾਂ ਕਿਵੇਂ ਬਣਾਈ , ਕਿੰਨੀ ਜਾਇਦਾਦ ਉਨ੍ਹਾਂ ਦੇ ਕੋਲ ਹੈ ਉਹਨਾਂ ਦੀਆਂ ਬੈਂਕ ਡੀਟੇਲ ਜਾਂ ਕੀ ਕੀ ਉਹਨਾਂ ਦੇ ਕੋਲ ਪ੍ਰੋਪਰਟੀ ਕਿੱਥੇ ਕਿੱਥੇ ਤੇ ਕਿਸ ਕਿਸ ਦੇ ਨਾਂ ਹੈ । ਪੰਜਾਬ ਦੇ ਕਈ ਸਾਬਕਾ ਮੰਤਰੀ ਵਿਜੀਲੈਂਸ ਦੇ ਪੁੱਛਗਿਛ ਤੋਂ ਬਾਅਦ ਜੇਲ੍ਹ ਯਾਤਰਾ ਵੀ ਕਰ ਚੁੱਕੇ ਹਨ ਹੁਣ ਵੇਖਣਾ ਹੋਵੇਗਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਕੀ ਹੋਣ ਜਾ ਰਿਹਾ ।