Chadigarh,20 Aug,(Harpreet Singh Jassowal):- ਸਰਕਾਰੀ ਵਿਭਾਗਾਂ (Government Departments) ‘ਚ ਕੰਮ ਤੇਜ਼ ਕਰਨ ਅਤੇ ਮੁਲਾਜ਼ਮਾਂ ‘ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ,ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ,ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ,ਇਸ ਕਾਰਨ ਕੰਮਕਾਜ ਕਾਫ਼ੀ ਪ੍ਰਭਾਵਿਤ ਹੋਇਆ ਹੈ,ਹੁਣ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਵਿਭਾਗਾਂ ਦੇ ਮੁਖੀਆਂ ਤੋਂ ਖਾਲੀ ਅਸਾਮੀਆਂ ਦਾ ਵੇਰਵਾ ਮੰਗਿਆ ਗਿਆ ਹੈ,ਜਲਦੀ ਹੀ ਖਾਲੀ ਅਸਾਮੀਆਂ ਨੂੰ ਭਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ,ਵਿਭਾਗ ਦੇ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਸਕੱਤਰ (Chief Secretary) ਦੇ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ,ਰਿਪੋਰਟ ਮਿਲਣ ਤੋਂ ਬਾਅਦ ਰਾਜ ਦੇ ਸੀਐਸ ਵਿਭਾਗ (CS Dept) ਅਤੇ ਬੋਰਡ-ਕਾਰਪੋਰੇਸ਼ਨਾਂ (Board-Corporations) ਦੇ ਉੱਚ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਮੀਟਿੰਗ ਕਰਨਗੇ,ਸ਼੍ਰੇਣੀ 3 ਅਤੇ ਸ਼੍ਰੇਣੀ 4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਹੋਰ ਅਸਾਮੀਆਂ ਭਰੀਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਉੱਚ ਅਧਿਕਾਰੀਆਂ ਨਾਲ ਸਾਂਝੀਆਂ ਮੀਟਿੰਗਾਂ ਵਿਚ ਫ਼ੈਸਲਾ ਕੀਤਾ ਹੈ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖ਼ਤਮ ਨਹੀਂ ਕੀਤਾ ਜਾਵੇਗਾ,ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ,ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮ ਵਿਚ ਦੇਰੀ ਨੂੰ ਰੋਕਿਆ ਜਾਵੇਗਾ।
ਕਰਮਚਾਰੀਆਂ ‘ਤੇ ਕੰਮ ਦਾ ਦਬਾਅ ਵੀ ਘੱਟ ਜਾਵੇਗਾ,ਸਰਕਾਰ ਦਾ ਦਾਅਵਾ ਹੈ ਕਿ ਡੇਢ ਸਾਲ ਵਿਚ 30 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ,ਦੂਜੇ ਸਾਲ ਸਰਕਾਰ ਇਸ ਅੰਕੜੇ ਨੂੰ 50,000 ਤੱਕ ਲੈ ਜਾਣਾ ਚਾਹੁੰਦੀ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿਚ ਕੋਈ ਦੇਰੀ ਨਹੀਂ ਕੀਤੀ ਜਾਵੇਗੀ।