Manipur,21 July,(Harpreet Singh Jassowal):- ਮਣੀਪੁਰ ਵਿਚ ਦੋ ਔਰਤਾਂ ਤੋਂ ਨਗਨ ਹਾਲਤ ਵਿਚ ਪਰੇਡ ਕਰਵਾਉਣ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਵੀਰਵਾਰ (20 ਜੁਲਾਈ) ਨੂੰ ਕਿਹਾ ਕਿ ਇਹ ਮਨੁੱਖਤਾ ਵਿਰੁੱਧ ਅਪਰਾਧ ਹੈ। ਅਸੀਂ ਵੀਡੀਓ ਦੇਖ ਕੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਇੱਕ ਮੁਲਜ਼ਮ ਨੂੰ ਕੱਲ੍ਹ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ, ਹੁਣ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ‘ਤੇ ਮਣੀਪੁਰ (Manipur) ਦੀ ਰਾਜਪਾਲ ਅਨੁਸੂਈਆ ਉਈਕੇ ਨੇ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ। ਮੈਂ ਡੀਜੀਪੀ (DGP) ਨੂੰ ਫੋਨ ਕਰਕੇ ਸਾਰੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਮੈਂ ਉਸ ਨੂੰ ਪੁੱਛਿਆ ਕਿ ਜਿਸ ਥਾਣੇ ਵਿਚ ਐਫਆਈਆਰ ਦਰਜ (FIR Lodged) ਕੀਤੀ ਗਈ ਸੀ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਜੇਕਰ ਪੁਲਿਸ ਕਰਮਚਾਰੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮਣੀਪੁਰ ਵੀਡੀਓ ਮਾਮਲੇ ‘ਚ 2 ਦੋਸ਼ੀ ਗ੍ਰਿਫ਼ਤਾਰ
Date: