ਚੰਡੀਗੜ੍ਹ, 03 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਵਿੱਚ ਭਗੌੜੇ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫਤਾਰ ਕਰ ਲਿਆ ਹੈ,ਮੁਲਜ਼ਮ ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਲਗਾਤਾਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ,ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ‘ਚ 2 ਗੈਂਗਸਟਰ ਗ੍ਰਿਫ਼ਤਾਰ
Date: