Chandigarh,23 July, (Harpreet Singh Jassowal):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਯੂਪੀਐੱਸਸੀ (UPSC) ਦੀ ਕੋਚਿੰਗ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਅਸੀਂ ਪੂਰੇ ਪੰਜਾਬ ਵਿਚ 8 ਕੋਚਿੰਗ ਸੈਂਟਰ ਖੋਲ੍ਹ ਰਹੇ ਹਾਂ ਜਿਸ ਦੀ ਰੂਪਰੇਖਾ ‘ਤੇ ਅੱਜ ਵਿਸਤਾਰ ਨਾਲ ਚਰਚਾ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਇਨ੍ਹਾਂ ਸੈਂਟਰਾਂ ਨੂੰ ਖੋਲ੍ਹਣ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰ ਸਕਣ।
ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਮਾਜ ਦੇ ਹਰ ਵਰਗ ਦੇ ਚਾਹਵਾਨ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੋਚਿੰਗ ਸੈਂਟ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ.(UPSC) ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫਤ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ ਅਤੇ ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਵਿੱਚ ਮੋਹਰੀ ਅਹੁਦਿਆਂ ‘ਤੇ ਕਾਬਜ਼ ਹੋ ਕੇ ਦੇਸ਼ ਦੀ ਸੇਵਾ ਕਰਨਗੇ।
ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ,ਜਿਸ ਲਈ ਇਹ ਸੈਂਟਰ ਅਹਿਮ ਭੂਮਿਕਾ ਨਿਭਾਉਣਗੇ ਦਾਖਲੇ ਦੀ ਰੂਪ ਰੇਖਾ ਅਤੇ ਉਨ੍ਹਾਂ ਵਿੱਚ ਪੇਸ਼ੇਵਰ, ਸਮਰਪਿਤ ਅਤੇ ਕਾਬਲ ਸਟਾਫ ਦੀ ਭਰਤੀ ਕਰਨ ਲਈ ਕਿਹਾ।