ਰੂਸ,8 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):- ਰੂਸ ਵਿੱਚ ਇੱਕ ਫੈਕਟਰੀ ਅੰਦਰ ਹੋਏ ਜ਼ਬਰਦਸਤ ਧਮਾਕੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹਨ।ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਧਮਾਕੇ ਸਬੰਧੀ ਫੈਕਟਰੀ (factory) ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ,ਧਮਾਕੇ ਦੇ ਸਮੇਂ ਫੈਕਟਰੀ ਵਿੱਚ ਕਰਮਚਾਰੀ ਕੰਮ ਕਰ ਰਹੇ ਸਨ। ਉਸੇ ਸਮੇਂ ਇਹ ਧਮਾਕਾ ਹੋ ਗਿਆ। ਅਜੇ ਤੱਕ ਮ੍ਰਿਤਕ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।ਰੂਸ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਫੈਕਟਰੀਆਂ ਅੰਦਰ ਕਈ ਧਮਾਕੇ ਹੋਏ ਹਨ। ਪਿਛਲੇ ਮਹੀਨੇ ਹੀ ਰੂਸ (Russia) ਵਿਚ ਟੈਂਬੋਵ ਬਾਰੂਦ (Tambov Ammo) ਦੀ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਇਆ ਸੀ,ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ‘ਚ ਝਟਕੇ ਮਹਿਸੂਸ ਕੀਤੇ ਗਏ। ਰਿਪੋਰਟ ਮੁਤਾਬਕ ਸਥਾਨਕ ਲੋਕ ਹੈਰਾਨ ਸਨ ਕਿ ਕੀ ਇਹ ਬੰਬ ਧਮਾਕਾ ਸੀ।
ਰੂਸ ਦੀ ਇੱਕ ਫੈਕਟਰੀ ‘ਚ ਜ਼ਬਰਦਸਤ ਧਮਾਕਾ,6 ਲੋਕਾਂ ਦੀ ਮੌਤ,ਦੋ ਗੰਭੀਰ ਰੂਪ ਵਿੱਚ ਜ਼ਖਮੀ
Date: