ਚੰਡੀਗੜ੍ਹ,11 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਦੇ ਕਈ ਹਿੱਸਿਆਂ ਵਿਚ ਹੁਣੇ ਜਿਹੇ ਆਏ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਹੈਲਪਲਾਈਨ ਨੰਬਰ (Helpline No) ਲਾਂਚ ਕੀਤੇ ਹਨ,ਉਨ੍ਹਾਂ ਵੱਲੋਂ 89682-15758 ਤੇ 82880-25875 ਨੰਬਰ ਜਾਰੀ ਕੀਤੇ ਗਏ ਹਨ।
ਪੰਜਾਬ ਵਿਚ ਲਗਾਤਾਰ ਮੀਂਹ ਤੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਪੂਰਾ ਸਮਰਥਨ ਦਿੰਦੇ ਹੋਏ ਪੀਪੀਸੀਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਸ਼ੁਰੂ ਕੀਤੇ ਗਏ ਹੈਲਪਲਾਈ ਨੰਬਰ 24X7 ਉਪਲਬਧ ਹੋਣਗੇ ਤੇ ਪਾਰਟੀ ਵਰਕਰ, ਸਮਰਥਕਾਂ ਵੱਲੋਂ ਤਾਇਨਾਤ ਕੀਤੇ ਜਾਣਗੇ ਤੇ ਉਨ੍ਹਾਂ ਵੱਲੋਂ ਪੂਰੇ ਹਾਲਾਤ ਦੀ ਨਿਗਰਾਨੀ ਕੀਤੀ ਜਾਵੇਗੀ।
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਕਿਹਾ ਕਿ ਲੋਕ ਭੋਜਨ,ਰਿਹਾਇਸ਼,ਚਕਿਤਸਾ ਦੇਖਭਾਲ,ਬਚਾਅ ਤੇ ਹੋਰ ਜ਼ਰੂਰੀ ਚੀਜ਼ਾਂ ਵਿਚ ਸਹਾਇਤਾ ਲੈਣ ਲਈ ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦੇ ਹਨ,ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਤੇ ਉਸ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਾਂ ਤੇ ਅਸੀਂ ਇਹ ਨਿਸ਼ਚਿਤ ਕਰਾਂਗੇ ਕਿ ਅਸੀਂ ਉਨ੍ਹਾਂ ਸਾਰੇ ਲੋੜਵੰਦਾਂ ਨੂੰ ਸਮੇਂ ‘ਤੇ ਮਦਦ ਕਰ ਸਕੀਏ।