Amritsar,July 19,(Harpreet Singh Jassowal):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ ਸਾਫ਼ ਸਫਾਈ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਜੀ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਅੰਮ੍ਰਿਤਸਰ ਨਗਰ ਨਿਗਮ (Amritsar Municipal Corporation) ਦੇ ਮੇਅਰ ਅਤੇ ਕਮਿਸ਼ਨ ਨੂੰ ਲੋੜੀਂਦੇ ਕਦਮ ਉਠਾਉਣ ਲਈ ਪੱਤਰ ਲਿਖਿਆ ਗਿਆ ਹੈ,ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ,ਪਰੰਤੂ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ।
ਉਨ੍ਹਾਂ ਕਿਹਾ ਕਿ ਹੁਣ ਫਿਰ ਸ੍ਰੀ ਦਰਬਾਰ ਸਾਹਿਬ ਜੀ ਦੇ ਮੈਨੇਜਰ ਵੱਲੋਂ ਅੰਮ੍ਰਿਤਸਰ ਦੇ ਮੇਅਰ ਅਤੇ ਕਮਿਸ਼ਨਰ ਨੂੰ ਸ੍ਰੀ ਦਰਬਾਰ ਸਾਹਿਬ ਜੀ ਨੂੰ ਆਉਂਦੇ ਰਸਤਿਆਂ ਦੀ ਮੁਰੰਮਤ, ਸਾਫ ਸਫਾਈ ਦੇ ਨਾਲ-ਨਾਲ ਸੀਵਰੇਜ ਸਾਫ ਕਰਵਾਉਣ ਲਈ ਪੱਤਰ ਲਿਖਿਆ ਗਿਆ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਕਰਕੇ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਹੈ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਇਥੇ ਸ਼ਰਧਾ ਸਹਿਤ ਨਤਮਸਤਕ ਹੋਣ ਦੇ ਨਾਲ-ਨਾਲ ਇਥੇ ਸਥਿਤ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਦੀਆਂ ਹਨ,ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਜੀ ਨੂੰ ਆਉਂਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।