Rohtak,21 July,(Harpreet Singh Jassowal):- ਰੋਹਤਕ ਦੀ ਸੁਨਾਰੀਆ ਜੇਲ ‘ਚ ਕਤਲ ਅਤੇ ਬਲਾਤਕਾਰ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਡੇਰਾ ਮੁਖੀ ਬਰਨਾਵਾ ਦੇ ਆਸ਼ਰਮ ‘ਚ ਚੌਥੀ ਵਾਰ ਪੈਰੋਲ (Parole) ‘ਤੇ ਆ ਸਕਦਾ ਹੈ। ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਹਾਲਾਂਕਿ ਅਦਾਲਤ ਵਿੱਚ ਅਜੇ ਤੱਕ ਜ਼ਮਾਨਤ ਬਾਂਡ ਨਹੀਂ ਭਰੇ ਗਏ ਹਨ। ਜ਼ਮਾਨਤੀ ਬਾਂਡ (Surety Bond) ਭਰਨ ਤੋਂ ਬਾਅਦ ਹੀ ਸਾਰੀ ਜਾਣਕਾਰੀ ਸਾਹਮਣੇ ਆਵੇਗੀ।ਜ਼ਿਕਰਯੋਗ ਹੈ ਕਿ ਇਸ ਵਾਰ ਵੀ ਰਾਮ ਰਹੀਮ ਯੂਪੀ (UP) ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ (Barnava Ashram) ‘ਚ ਹੀ ਰਹੇਗਾ। ਇਸ ਤੋਂ ਪਹਿਲਾਂ ਸਿਰਸਾ ਤੋਂ ਉਸ ਲਈ ਘੋੜੇ ਅਤੇ ਗਾਵਾਂ ਲਿਆਂਦੀਆਂ ਜਾ ਚੁੱਕੀਆਂ ਹਨ ਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ।ਰਾਮ ਰਹੀਮ ਦੇ ਅੱਜ ਦੇਰ ਸ਼ਾਮ ਅਤੇ ਭਲਕੇ ਸਵੇਰੇ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ। ਜੇਕਰ ਅੱਜ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਨਹੀਂ ਹੋਈ ਤਾਂ ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਜੇਲ੍ਹ ਤੋਂ ਬਾਹਰ ਭੇਜ ਦਿੱਤਾ ਜਾਵੇਗਾ। ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ (Uttar Pradesh) ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਭੇਜਣ ਲਈ ਪੈਰੋਲ (Parole) ਮਨਜ਼ੂਰ ਕਰ ਲਈ ਗਈ ਹੈ।
ਇੱਕ ਵਾਰ ਫਿਰ ਪੈਰੋਲ ‘ਤੇ ਆ ਰਿਹਾ ਰਾਮ ਰਹੀਮ
Date: