Editor-In-Chief

spot_imgspot_img

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਨੂੰ ਮਿਲਣੀ ਚਾਹੀਦੀ ਸੀ ਫਾਂਸੀ ਦੀ ਸਜ਼ਾ-ਗਿਆਨੀ ਸੁਲਤਾਨ ਸਿੰਘ

Date:

ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ ( ਸਤਿੰਦਰਪਾਲ ਸਿੰਘ, ਸੇਵਾ ਸਿੰਘ):- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ (Takht Sri Kesgarh Sahib Ji) ਵਿਖੇ ਦੋ ਸਾਲ ਪਹਿਲਾਂ ਹੋਈ ਬੇਅਦਬੀ ਦੇ ਦੋਸ਼ੀ ਨੂੰ ਅੱਜ ਰੂਪਨਗਰ ਦੀ ਅਦਾਲਤ ਵਲੋਂ ਸੁਣਾਈ ਗਈ ਪੰਜ ਸਾਲ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਨਾਕਾਫੀ ਦੱਸਦਿਆਂ ਆਖਿਆ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ।ਗਿਆਨੀ ਸੁਲਤਾਨ ਸਿੰਘ ਨੇ ਆਖਿਆ ਕਿ 13 ਸਤੰਬਰ 2021 ਨੂੰ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਦੁਸ਼ਟ ਵਿਅਕਤੀ ਨੇ ਸਿਗਰਟ ਪੀ ਕੇ ਜਿੱਥੇ ਪਾਵਨ ਤਖ਼ਤ ਸਾਹਿਬ ਦੀ ਪਵਿੱਤਰਤਾ ਭੰਗ ਕੀਤੀ ਸੀ, ਉੱਥੇ ਦੁਨੀਆ ਭਰ ‘ਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਸਨ।

ਉਨ੍ਹਾਂ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਵਰਤਾਰੇ ਪਿੱਛੇ ਕੋਈ ਵੱਡੀਆਂ ਸ਼ਕਤੀਆਂ ਕੰਮ ਕਰ ਰਹੀਆਂ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਵੀ ਇਸੇ ਨਾਪਾਕ ਕੜੀ ਦਾ ਹਿੱਸਾ ਸੀ। ਬੇਸ਼ੱਕ ਬੇਅਦਬੀ ਕਰਨ ਵਾਲੇ ਦੋਖੀ ਨੂੰ ਮੌਕੇ ‘ਤੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ ਪਰ ਇਸ ਬੇਅਦਬੀ ਦੀ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਤੇ ਸਾਜ਼ਿਸ਼ਕਰਤਾ ਨੂੰ ਬੇਪਰਦ ਕਰਨਾ ਵੀ ਕਾਨੂੰਨ ਦਾ ਕੰਮ ਸੀ, ਜੋ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਵਰਗੀ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਸੀ,ਤਾਂ ਜੋ ਭਵਿੱਖ ਵਿਚ ਕੋਈ ਵੀ ਮਾੜੀ ਸੋਚ ਵਾਲਾ ਵਿਅਕਤੀ ਇਹੋ ਜਿਹਾ ਪਾਪ ਕਰਨ ਦੀ ਹਿੰਮਤ ਨਾ ਕਰ ਸਕਦਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...