MOHLAI,22 JULY,(HARPREET SINGH JASSOWAL):- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ (New Additional Advocate General) ਨਿਯੁਕਤ ਕੀਤਾ ਗਿਆ ਹੈ। ਮਨਿੰਦਰਜੀਤ ਸਿੰਘ ਬੇਦੀ,ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ ਜੋ ਉਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਕੇਜਰੀਵਾਲ ਦੇ ਨਜ਼ਦੀਕੀਆਂ ਵਿਚੋ ਇੱਕ ਹਨ। ਇਸ ਸੰਬਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਇਸ ਨਿਯੁਕਤੀ ਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਧੰਨਵਾਦ ਕਰਦੇ ਹਨ।