Mansa,31 July,(Harpreet Singh Jassowal):- ਸ਼ਹੀਦ ਊਧਮ ਸਿੰਘ (Shaheed Udham Singh) ਦੇ 84ਵੇਂ ਰਾਜ ਪੱਧਰੀ ਸ਼ਹੀਦੀ ਦਿਵਸ ਸਬੰਧੀ ਸਮਾਗਮ ਸੋਮਵਾਰ ਨੂੰ ਮਹਾਰਾਜਾ ਪੈਲੇਸ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਿਆ ਜਾਵੇਗਾ। ਦੇਸ਼ ਦੀ ਰਾਜਨੀਤੀ ਵਿੱਚ ਹੁਣ ਪੰਜਾਬੀਆਂ ਦਾ ਅਹਿਮ ਯੋਗਦਾਨ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਸ ਸੋਚ ਨਾਲ ਉਨ੍ਹਾਂ ਨੇ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ, ਉਹ ਅੱਜ ਵੀ ਉਸ ‘ਤੇ ਕਾਇਮ ਹਨ। ਮਨਪ੍ਰੀਤ ਬਾਦਲ ਉਸ ਨੂੰ ਡਰਾਮੇਬਾਜ਼ ਕਹਿ ਰਹੇ ਹਨ,ਪਰ ਮਨਪ੍ਰੀਤ ਬਾਦਲ ਸਭ ਤੋਂ ਵੱਡਾ ਡਰਾਮੇਬਾਜ਼ ਹੈ। ਜਿਸ ਕੋਲ ਸੱਤਾ ਹੈ, ਉਹ ਉਸ ਪਾਰਟੀ ਨਾਲ ਸਬੰਧਤ ਹੈ। ਪੰਜਾਬੀਆਂ ਨਾਲ ਕਦੇ ਨਹੀਂ ਹੋਇਆ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਮਨਪ੍ਰੀਤ ਬਾਦਲ ਨੂੰ ਇਸ ਲਈ ਆਸਕਰ ਐਵਾਰਡ ਮਿਲਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਆਰਥਿਕ ਨੁਕਸਾਨ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।