Chandigarh,(Harpreet Singh Jassowal):- ਵਿਜੀਲੈਂਸ ਬਿਊਰੋ (Vigilance Bureau) ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ,ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ ਉਸਦੇ ਭਰਾ ਦੀਪਕ ਕੁਮਾਰ ਤੇ ਹੋਰਨਾਂ ਖ਼ਿਲਾਫ਼ ਥਾਣਾ ਕੂਮ ਕਲਾਂ ਵਿਖੇ ਆਈ.ਪੀਸੀ ਦੀ ਧਾਰਾ 323, 341, 506, 148,149 ਤਹਿਤ ਐਫ.ਆਈ.ਆਰ. (FIR) ਨੰਬਰ 38 ਦਰਜ ਕੀਤੀ ਗਈ ਸੀ।
ਉਸ ਦਾ ਭਰਾ ਦੀਪਕ ਵੀ ਜ਼ਖਮੀ ਹੋਇਆ ਸੀ, ਜਿਸ ਕਾਰਨ ਉਸ (ਦੀਪਕ ) ਨੇ ਵੀ ਅਵਤਾਰ ਸਿੰਘ ਅਤੇ ਹੋਰਾਂ ਖ਼ਿਲਾਫ ਆਈ.ਪੀ.ਸੀ. ਦੀਆਂ ਧਾਰਾਵਾਂ 326, 323, 341, 506, 148,149 ਤਹਿਤ ਕਰਾਸ ਐਫ.ਆਈ.ਆਰ. ਦਰਜ ਕਰਵਾਈ ਸੀ,ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਰਾਸ ਐਫ.ਆਈ.ਆਰ. ਅਧੀਨ ਵਿਰੋਧੀ ਧਿਰ ਖ਼ਿਲਾਫ਼ ਕਾਰਵਾਈ ਲਈ ਐਸ.ਐਚ.ਓ. ਪਰਮਜੀਤ ਸਿੰਘ (ਐਸ.ਆਈ.) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 50,000 ਰੁਪਏ ਵਿੱਚ ਸੌਦਾ ਤੈਅ ਕਰਵਾ ਦਿੱਤਾ ਸੀ,ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਰਣਧੀਰ ਸਿੰਘ ਨੇ ਉਸ ਤੋਂ 35,000 ਰੁਪਏ ਰਿਸ਼ਵਤ ਲਈ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 20,000 ਰੁਪਏ ਵੱਖਰੇ ਤੌਰ ’ਤੇ ਲਏ ਹਨ,ਉਸਨੇ ਵਿਜੀਲੈਂਸ ਨੂੰ ਐਮ.ਐਚ.ਸੀ. ਹਰਦੀਪ ਸਿੰਘ ਨਾਲ ਰਿਸ਼ਵਤ ਲੈਣ-ਦੇਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਸੌਪੀ ਹੈ।