Chandigarh,07 Aug,(Harpreet Singh Jassowal):- ਮੌਸਮ ਵਿਭਾਗ ਮੁਤਾਬਕ ਮਾਝਾ,ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 9 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ,ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਅੱਜ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ,ਪੰਜਾਬ,ਪੂਰਬੀ ਰਾਜਸਥਾਨ, ਜੰਮੂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ,ਮੌਸਮ ਵਿਭਾਗ (Department of Meteorology) ਮੁਤਾਬਕ ਅੱਜ ਪਟਿਆਲਾ,ਨਾਭਾ,ਰਾਜਪੁਰਾ,ਡੇਰਾਬੱਸੀ,ਫਤਹਿਗੜ੍ਹ ਸਾਹਿਬ,ਬਟਾਲਾ,ਡੇਰਾ ਬਾਬਾ ਨਾਨਕ ਦਸੂਆ,ਮੁਕੇਰੀਆਂ,ਗੁਰਦਾਸਪੁਰ,ਪਠਾਨਕੋਟ ਵਿਚ ਅੱਜ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ,ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਇਸ ਦੌਰਾਨ ਵਾਹਨ ਸਾਵਧਾਨੀ ਨਾਲ ਚਲਾਉਣ,ਦਰੱਖਤਾਂ ਹੇਠ ਸ਼ਰਨ ਨਾ ਲੈਣ,ਜਲਘਰਾਂ ਦੇ ਨੇੜੇ ਨਾ ਜਾਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਲਈ ਕਿਹਾ ਹੈ।
ਮਾਝਾ,ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ
Date: