ਪੰਜਾਬ ਦੇ ਲੋਕਾਂ ਨੂੰ 4 ਟੋਲ ਪਲਾਜਿਆਂ ਤੋਂ ਮਿਲੀ ਨਿਜ਼ਾਤ
ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫਰੀ
ਸਰਕਾਰ ਦੀਆਂ ਹੋਰ ਲੋਕ-ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਇਨਕਲਾਬੀ ਕਦਮ ਕਰਾਰ ਦਿੱਤਾ
ਚੰਡੀਗੜ੍ਹ, 16 ਮਾਰਚ:(ਹਰਪ੍ਰੀਤ ਸਿੰਘ ਜੱਸੋਵਾਲ)
ਆਮ ਆਦਮੀ ਨੂੰ ਰਾਹਤ ਦੇਣ ਦੇ ਮੰਤਵ ਨਾਲ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸੂਬੇ ਦੀਆਂ ਚਾਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਵਿਸ਼ੇਸ਼ ਮੁਰੰਮਤ ਕੀਤੀ ਗਈ ਹੈ।
ਪੰਜਾਬ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲੁਧਿਆਣਾ-ਮਾਲੇਰਕੋਟਲਾ, ਹੁਸ਼ਿਆਰਪੁਰ-ਟਾਂਡਾ, ਮੱਖੂ ਵਿਖੇ ਹਾਈ ਲੈਵਲ ਬ੍ਰਿਜ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਟੋਲ ਪਲਾਜ਼ਿਆਂ ਦੇ ਠੇਕਿਆਂ ਦੀ ਮਿਆਦ ਖਤਮ ਹੋ ਚੁੱਕੀ ਹੈ …