ਨਵੀਂ ਦਿੱਲੀ, 22 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ (15th BRICS Summit) ‘ਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਜੋਹਾਨਸਬਰਗ ਵਿੱਚ ਹੋਣ ਵਾਲੇ 15ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਦੇ ਸੱਦੇ ‘ਤੇ 22-24 ਅਗਸਤ ਤੱਕ ਦੱਖਣੀ ਅਫ਼ਰੀਕਾ ਦਾ ਦੌਰਾ ਕਰ ਰਹੇ ਹਨ।ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਮਤਾਮੇਲਾ ਸਿਰਿਲ ਰਾਮਾਫੋਸਾ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ 15ਵੇਂ ਬ੍ਰਿਕਸ ਸੰਮੇਲਨ ਲਈ ਅੱਜ ਜੋਹਾਨਸਬਰਗ (Johannesburg) ਲਈ ਰਵਾਨਾ ਹੋ ਗਏ ਹਨ । ਉਹ ਭਾਗ ਲੈਣ ਵਾਲੇ ਨੇਤਾਵਾਂ ਨਾਲ ਬੈਠਕ ਕਰਨਗੇ। 2019 ਤੋਂ ਬਾਅਦ ਇਹ ਪਹਿਲਾ ਵਿਅਕਤੀਗਤ ਬ੍ਰਿਕਸ ਸੰਮੇਲਨ ਹੈ। ਇਸ ਸਮਾਗਮ ਵਿੱਚ 45 ਤੋਂ ਵੱਧ ਦੇਸ਼ਾਂ ਦੇ ਡੈਲੀਗੇਸ਼ਨ ਹਿੱਸਾ ਲੈ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਲਈ ਰਵਾਨਾ
Date: