Patiala,23 Aug,(Harpreet Singh Jassowal):- ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੜਕੇ ਸਵੇਰ ਤੋਂ ਪੈ ਰਹੇ ਤੇਜ਼ ਮੀਂਹ ਕਾਰਨ ਜਿਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਤਾਂ ਉਥੇ ਹੀ ਇਸ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਦਾ ਪੱਧਰ ਵਧ ਸਕਦਾ ਹੈ,ਮੌਸਮ ਵਿਭਾਗ (Department of Meteorology) ਵਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅਗਲੇ 3 ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ,ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ 12-13 ਜ਼ਿਲ੍ਹਿਆਂ ਵਿਚ 23 ਤੋਂ 25 ਅਗਸਤ ਤਕ ਤੇਜ਼ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ,ਉਥੇ ਹੀ ਇਸੇ ਵਿਚਕਾਰ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਆਸਾਰ ਹਨ,ਪੰਜਾਬ ਵਿਚ ਸਤਲੁਜ ਦਰਿਆ (Sutlej River) ਵਿਚ ਪਾਣੀ ਦਾ ਪੱਧਰ ਪਹਿਲਾਂ ਹੀ ਵਧਿਆ ਹੋਇਆ ਹੈ,ਅਜਿਹੇ ਵਿਚ ਭਾਰੀ ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਹੋਰ ਵਧਣ ਦਾ ਖਤਰਾ ਮੰਡਰਾ ਰਿਹਾ ਹੈ,ਉਧਰ Chandigarh-Panchkula ਸਮੇਤ ਹਰਿਆਣਾ ਦੇ ਕਈ ਇਲਾਕਿਆਂ ‘ਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਜਾਰੀ ਹੈ,ਭਾਰੀ ਮੀਂਹ ਕਾਰਨ ਸੜਕਾਂ ਵਿਚ ਪਾਣੀ ਭਰ ਗਿਆ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੜਕੇ ਸਵੇਰ ਤੋਂ ਪੈ ਰਹੇ ਤੇਜ਼ ਮੀਂਹ ਕਾਰਨ ਜਿਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ
Date: