ਚੰਡੀਗੜ੍ਹ,27 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ 2 ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ (National Teacher Award) ਮਿਲੇਗਾ,ਇਸ ਸਾਲ ਦੇਸ਼ ਭਰ ਤੋਂ ਆਈਆਂ ਅਰਜ਼ੀਆਂ ਦੇ ਆਧਾਰ ‘ਤੇ 50 ਅਧਿਆਪਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੇ ਅਧਿਆਪਕ ਭੁਪਿੰਦਰ ਗੋਗੀਆ ਦੇ ਨਾਂ ਸ਼ਾਮਲ ਹਨ। ਅਧਿਆਪਕਾਂ ਨੂੰ 5 ਸਤੰਬਰ ਨੂੰ ਇਨਾਮ ਦਿੱਤੇ ਜਾਣਗੇ। 3 ਤੋਂ 6 ਸਤੰਬਰ ਤੱਕ ਹੋਟਲ ਅਸ਼ੋਕ ਨਵੀਂ ਦਿੱਲੀ ਵਿਖੇ ਅਧਿਆਪਕਾਂ ਦੇ ਠਹਿਰਣ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।ਪੰਜਾਬ ਭਰ ਤੋਂ 6 ਅਧਿਆਪਕਾਂ ਨੇ ਇਸ ਐਵਾਰਡ ਲਈ ਅਰਜ਼ੀਆਂ ਦਿੱਤੀਆਂ ਸਨ। ਜਦਕਿ ਦੇਸ਼ ਭਰ ਤੋਂ ਕੁੱਲ 154 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਜਿਨ੍ਹਾਂ ਵਿੱਚੋਂ ਨੈਸ਼ਨਲ ਲੈਵਲ ਜੱਜਿੰਗ ਪੈਨਲ ਨੇ 100 ਅੰਕਾਂ ਦੇ ਵੱਖ-ਵੱਖ ਮਾਪਦੰਡਾਂ ਦੇ ਆਧਾਰ ‘ਤੇ 50 ਦੀ ਚੋਣ ਕੀਤੀ ਹੈ।