ਉਤਰਾਖੰਡ,29 ਅਗਸਤ, (ਹਰਪ੍ਰੀਤ ਸਿੰਘ ਜੱਸੋਵਾਲ):- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਉੱਚੀ ਗੜ੍ਹਵਾਲ ਹਿਮਾਲੀਅਨ ਖੇਤਰ ਵਿੱਚ ਸਥਿਤ ਪ੍ਰਸਿੱਧ ਸ੍ਰੀ ਹੇਮਕੁੰਟ ਸਾਹਿਬ ਜੀ ਗੁਰਦੁਆਰੇ (Sri Hemkunt Sahib Ji Gurdwara) ਦੇ ਪੋਰਟਲ ਇਸ ਸਾਲ ਸਰਦੀਆਂ ਲਈ 11 ਅਕਤੂਬਰ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਜਾਣਗੇ।ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ (Gurdwara Sri Hemkunt Sahib Management Trust) ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਪਾਟ 11 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਯਾਤਰਾ ਕਪਾਟ ਬੰਦ ਹੋਣ ਨਾਲ ਸਮਾਪਤ ਹੋਵੇਗੀ।ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2 ਲੱਖ 27 ਹਜ਼ਾਰ 500 ਸੰਗਤਾਂ ਨੇ ਗੁਰੂ ਦੇ ਦਰਬਾਰ ਵਿੱਚ ਹਾਜ਼ਰੀ ਭਰ ਕੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸ਼ਰਧਾਲੂਆਂ ਦੀ ਗਿਣਤੀ ਵਧ ਰਹੀ ਹੈ।