ਚੰਡੀਗੜ੍ਹ, 31 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- AGTF-ਪੰਜਾਬ ਅਤੇ ਐਸ.ਏ.ਐਸ.ਨਗਰ ਪੁਲਿਸ ਵਲੋਂ ISI-ਸਮਰਥਿਤ, ਪਾਕਿ-ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਇਹਨਾਂ ਵਿੱਚੋਂ ਇੱਕ ਵਿਅਕਤੀ ਅਪਰੈਲ ਵਿੱਚ ਪਟਿਆਲਾ ਵਿਖੇ ਹੋਏ ਦੋਹਰੇ ਕਤਲ ਕੇਸ ਵਿੱਚ ਸ਼ਾਮਲ ਸੀ ਅਤੇ ਉਦੋਂ ਤੋਂ ਹੀ ਫਰਾਰ ਚਲ ਰਿਹਾ ਸੀ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਇਹਨਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
