ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ Exploring Different Rules in Web Development ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ
ਲੁਧਿਆਣਾ/ਦੋਰਾਹਾ ,18 ਮਾਰਚ(ਪੋ੍ਫੈਸਰ ਅਵਤਾਰ ਸਿੰਘ):- ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਕੰਪਿਊਟਰ ਸਾਇੰਸ ਵਿਭਾਗ ਅਤੇ ਕੈਰੀਅਰ ਗਾਈਡੈਂਸ ਸੈੱਲ ਦੇ ਸਹਿਯੋਗ ਨਾਲ਼ Exploring Different Rules in Web Development ਵਿਸ਼ੇ ਉੱਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਰਾਹੁਲ ਆਦਿਆ, ਸੀ.ਈ.ਓ., ਅਤੇ ਰਾਜਵੰਤ ਕੌਰ, ਐਚ.ਆਰ. ਮੈਨੇਜਰ ਸੈਂਸੇਸ਼ਨ ਸਾਫਟਵੇਅਰ ਸਾਲਿਊਸ਼ਨ ਲਿਮਿ. ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਆਰੰਭ ਵਿੱਚ ਕਾਲਜ ਦੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਗੁਰਦੀਪ ਸਿੰਘ ਨੇ ਮੁੱਖ ਵਕਤਾ ਦਾ ਸਵਾਗਤ ਕਰਦਿਆਂ ਉਨ੍ਹਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਵਕਤਾ ਸ਼੍ਰੀ ਰਾਹੁਲ ਆਦਿਆ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਸਾਫਟਵੇਅਰ ਡਵੈਲਪਮੈਂਟ ਪ੍ਰੋਸੈੱਸ ਬਾਰੇ ਦੱਸਿਆ ਅਤੇ ਇਸ ਖੇਤਰ ਵਿਚ ਚੰਗੇ ਭਵਿੱਖ ਬਾਰੇ ਜਾਣੂ ਕਰਵਾਇਆ ਅਤੇ ਪ੍ਰੇਰਿਤ ਕੀਤਾ। ਸੈਮੀਨਾਰ ਦੇ ਅਖ਼ੀਰ ਵਿੱਚ ਵਿਭਾਗ ਮੁਖੀ ਪ੍ਰੋ. ਗੁਰਦੀਪ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਦੇ ਆਯੋਜਨ ਵਿੱਚ ਪ੍ਰੋ. ਰਣਜੀਤ ਕੌਰ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ ਅਤੇ ਪ੍ਰੋ. ਅਮਨਜੋਤ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਇਸ ਸੈਮੀਨਾਰ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਨਿਰਲੇਪ ਕੌਰ ਨੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ।