ਨਵੀਂ ਦਿੱਲੀ, 02 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸ਼ਕਰਪੁਰ ਇਲਾਕੇ ‘ਚ ਝੁੱਗੀ ਝੌਂਪੜੀ ‘ਚ ਦਾਖਲ ਹੋ ਕੇ 85 ਸਾਲਾ ਬਜ਼ੁਰਗ ਔਰਤ ਨਾਲ ਬੇਰਹਿਮੀ ਨਾਲ ਬਲਾਤਕਾਰ ਕੀਤਾ ਗਿਆ। ਦਿੱਲੀ ਮਹਿਲਾ ਕਮਿਸ਼ਨ (Delhi Commission for Women) ਦੀ ਮੁਖੀ ਸਵਾਤੀ ਮਾਲੀਵਾਲ ਨੇ ਇਸ ਘਟਨਾ ਬਾਰੇ ਟਵੀਟ ਕੀਤਾ ਹੈ। ਉਸ ਨੇ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਮੰਗ ਵੀ ਕੀਤੀ ਹੈ।ਬਜ਼ੁਰਗ ਔਰਤ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਫੜੇ ਗਏ ਦੋਸ਼ੀ ਦੀ ਉਮਰ 22 ਸਾਲ ਹੈ ਅਤੇ ਨਸ਼ੇ ਦਾ ਆਦੀ ਹੈ।
ਪੁਲਿਸ ਨੇ ਦੱਸਿਆ ਕਿ ਘਟਨਾ ਵੇਲੇ ਵੀ ਉਹ ਨਸ਼ੇ ਵਿੱਚ ਸੀ। ਇਸ ਦੇ ਨਾਲ ਹੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ 85 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦਿੱਲੀ ਪੁਲਿਸ (Delhi Police) ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੂੰ ਦੱਸਿਆ ਗਿਆ ਕਿ ਬਜ਼ੁਰਗ ਔਰਤ ਦਿੱਲੀ ਦੇ ਸ਼ਕੂਰਪੁਰ ਇਲਾਕੇ ਦੀ ਝੁੱਗੀ ਵਿੱਚ ਰਹਿੰਦੀ ਹੈ। ਬਜ਼ੁਰਗ ਔਰਤ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਹ ਆਪਣੀ ਝੁੱਗੀ ਵਿੱਚ ਇਕੱਲੀ ਰਹਿੰਦੀ ਹੈ।
ਬਜ਼ੁਰਗ ਔਰਤ ਨੇ ਦੱਸਿਆ ਕਿ 1 ਸਤੰਬਰ ਨੂੰ ਸਵੇਰੇ 4 ਵਜੇ ਦੇ ਕਰੀਬ ਇਕ ਵਿਅਕਤੀ ਜ਼ਬਰਦਸਤੀ ਉਸ ਦੀ ਝੁੱਗੀ ਵਿਚ ਵੜ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਉਸ ਨੇ ਇਹ ਵੀ ਕਿਹਾ ਕਿ ਦੋਸ਼ੀ ਨੇ ਉਸ ਦੇ ਮੂੰਹ ‘ਤੇ ਮੁੱਕਾ ਮਾਰਿਆ, ਬਲੇਡ ਨਾਲ ਉਸ ਦੇ ਬੁੱਲ੍ਹ ਕੱਟੇ ਅਤੇ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਮੈਂਬਰ ਵੰਦਨਾ ਸਿੰਘ ਨਾਲ ਬਜ਼ੁਰਗ ਔਰਤ ਨਾਲ ਮੁਲਾਕਾਤ ਕੀਤੀ। ਔਰਤ ਗੰਭੀਰ ਰੂਪ ਨਾਲ ਜ਼ਖਮੀ ਹੈ ਅਤੇ ਉਸਦੇ ਚਿਹਰੇ ਅਤੇ ਅੰਦਰੂਨੀ ਅੰਗਾਂ ‘ਤੇ ਜ਼ਖਮ ਹਨ।
ਉਹ ਲਗਾਤਾਰ ਰੋ ਰਹੀ ਸੀ ਅਤੇ ਭਿਆਨਕ ਦਰਦ ਵਿੱਚ ਸੀ। ਕਮਿਸ਼ਨ ਨੇ ਦਿੱਲੀ ਪੁਲਿਸ (Delhi Police) ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਮੰਗੀ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਆਪਣੇ ਟਵਿੱਟਰ (ਐਕਸ) ਅਕਾਉਂਟ (Twitter (x) Account) ਤੋਂ ਟਵੀਟ ਕੀਤਾ ਅਤੇ ਲਿਖਿਆ, ‘ਅੱਜ ਦਿੱਲੀ ਵਿੱਚ ਇਨਸਾਨੀਅਤ ਤਾਰ-ਤਾਰ ਹੋ ਗਈ। ਸ਼ਕਰਪੁਰ (Shakarpur) ‘ਚ ਸਵੇਰੇ ਚਾਰ ਵਜੇ 85 ਸਾਲਾ ਅੰਮਾ ਨਾਲ ਉਸ ਦੀ ਝੁੱਗੀ ‘ਚ ਦਾਖਲ ਹੋ ਕੇ ਬਲਾਤਕਾਰ ਕੀਤਾ ਗਿਆ।