ਨਵੀਂ ਦਿੱਲੀ, 03 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ। ਕਾਂਗਰਸ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਹਲਕਾ ਬੁਖਾਰ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ (Sir Ganga Ram Hospital) ‘ਚ ਭਰਤੀ ਕਰਵਾਇਆ ਗਿਆ ਸੀ।ਇਕ ਡਾਕਟਰ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖ ਰਹੀ ਹੈ।ਇਸ ਤੋਂ ਪਹਿਲਾਂ ਮਾਰਚ ‘ਚ ਵੀ ਸੋਨੀਆ ਗਾਂਧੀ ਨੂੰ ਖਰਾਬ ਸਿਹਤ ਕਾਰਨ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ, ਇੱਕ ਦਿਨ ਬਾਅਦ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ (Medical Bulletin) ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।
ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਤਬੀਅਤ,ਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ
Date: