ਟੋਰਾਂਟੋ,10 ਅਕਤੂਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਕੈਨੇਡਾ (Canada) ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ,ਜਿੱਥੇ ਇਕ ਨੌਜਵਾਨ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ,ਦੱਸ ਦੇਈਏ ਕਿ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ,ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ,ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਬਲਾਕ ਦਸੂਹਾ ਦੇ ਪਿੰਡ ਘੋਗਰਾ,ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ,ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਸ ਸਮੇਂ ਟੋਰਾਂਟੋ (Toronto) ‘ਚ ਰਹਿ ਰਿਹਾ ਸੀ ਅਤੇ ਉੱਥੇ ਹੀ ਕੰਮ ਕਰਦਾ ਸੀ।
ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ (Canada) ਗਿਆ ਹੋਇਆ ਸੀ,ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ,ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ (City of Toronto) ਵਿੱਚ ਇਕੱਠੇ ਹੋਏ,ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉਠਿਆ।
ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ,ਇਸ ਮਗਰੋਂ ਸਵੇਰੇ ਘਰੋਂ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ,ਖਬਰ ਸੁਣਦਿਆਂ ਹੀ ਜਿਵੇਂ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ,ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਦਿੱਤਾ ਜਾਵੇਗਾ ਅਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।