ਚੰਡੀਗੜ੍ਹ, 17 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ 7.6 ਡਿਗਰੀ ਹੇਠਾਂ ਆ ਗਿਆ ਹੈ,ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਪੰਜ ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ,ਬੱਲੋਵਾਲ ਵਿੱਚ ਸਭ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਰਿਹਾ,ਦੂਜੇ ਪਾਸੇ ਰਾਤ ਦੇ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਹੈ,ਹਾਲਾਂਕਿ ਇਹ ਆਮ ਦੇ ਨੇੜੇ ਰਹਿੰਦਾ ਹੈ,ਮੌਸਮ ਵਿਭਾਗ ਨੇ ਮੰਗਲਵਾਰ ਨੂੰ ਯੈਲੋ ਅਲਰਟ ਵੀ ਜਾਰੀ ਕੀਤਾ ਹੈ,ਅੰਮ੍ਰਿਤਸਰ ਵਿੱਚ ਸੋਮਵਾਰ ਨੂੰ 5.0 ਮਿਲੀਮੀਟਰ ਮੀਂਹ ਪਿਆ,ਐਤਵਾਰ ਦੀ ਰਾਤ ਅਤੇ ਸੋਮਵਾਰ ਨੂੰ ਲੁਧਿਆਣਾ ਵਿੱਚ 20.6 ਮਿਲੀਮੀਟਰ, ਪਟਿਆਲਾ ਵਿੱਚ 10.6 ਮਿਲੀਮੀਟਰ, ਪਠਾਨਕੋਟ ਵਿੱਚ 17.0 ਮਿਲੀਮੀਟਰ, ਐਸਬੀਐਸ ਨਗਰ ਵਿੱਚ 11.5, ਰੋਪੜ ਵਿੱਚ 16.0, ਗੁਰਦਾਸਪੁਰ ਵਿੱਚ 15.0, ਬਠਿੰਡਾ ਵਿੱਚ 15.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ 7.6 ਡਿਗਰੀ ਹੇਠਾਂ ਆ ਗਿਆ ਹੈ
Date: