ਅੰਮ੍ਰਿਤਸਰ ਸਾਹਿਬ, 19 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਅੰਮ੍ਰਿਤਸਰ ਤੋਂ ਤੇਲੰਗਾਨਾ (Telangana) ਦੇ ਹੈਦਰਾਬਾਦ (Hyderabad) ਹੁਣ 3 ਘੰਟੇ ਵਿੱਚ ਪਹੁੰਚਿਆ ਜਾ ਸਕਦਾ ਹੈ,ਏਅਰ ਇੰਡੀਆ (AI) ਐਕਸਪ੍ਰੈਸ ਨੇ ਦੋਵਾਂ ਸ਼ਹਿਰਾਂ ਵਿਚਾਲੇ ਸਿੱਧੀਆਂ ਉਡਾਣਾਂ ਚਲਾਉਣ ਦਾ ਫੈਸਲਾ ਕੀਤਾ ਹੈ,AI ਐਕਸਪ੍ਰੈਸ ਇਹ ਉਡਾਣ 17 ਨਵੰਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ,ਜਿਸ ਲਈ ਏਅਰਲਾਈਨਜ਼ (Airlines) ਨੇ ਆਪਣੀ ਵੈੱਬਸਾਈਟ ‘ਤੇ ਇਸ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ,ਇਸ ਫੈਸਲੇ ਤੋਂ ਬਾਅਦ ਦੋਵਾਂ ਸ਼ਹਿਰਾਂ ਵਿੱਚ ਵਪਾਰ ਅਤੇ ਸੈਰ ਸਪਾਟੇ ਨੂੰ ਹੁਲਾਰਾ ਮਿਲੇਗਾ।
AI ਐਕਸਪ੍ਰੈਸ ਦੀ ਵੈੱਬਸਾਈਟ ਮੁਤਾਬਕ ਦੋਵਾਂ ਸ਼ਹਿਰਾਂ ਵਿਚਾਲੇ 17 ਨਵੰਬਰ ਤੋਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ,ਏਅਰਲਾਈਨ ਦੀ ਫਲਾਈਟ ਨੰਬਰ IX953 ਰੋਜ਼ਾਨਾ ਸਵੇਰੇ 11 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas Ji International Airport) ਤੋਂ ਉਡਾਣ ਭਰੇਗੀ,ਤਿੰਨ ਘੰਟੇ ਬਾਅਦ ਇਹ ਫਲਾਈਟ ਦੁਪਹਿਰ 2 ਵਜੇ ਹੈਦਰਾਬਾਦ (Hyderabad) ਪਹੁੰਚੇਗੀ,ਇਸੇ ਤਰ੍ਹਾਂ ਇਹ ਫਲਾਈਟ ਨੰਬਰ IX954 ਹੈਦਰਾਬਾਦ ਤੋਂ ਰੋਜ਼ਾਨਾ ਸਵੇਰੇ 7.30 ਵਜੇ ਉਡਾਣ ਭਰੇਗੀ,ਇਹ ਫਲਾਈਟ 2 ਘੰਟੇ 45 ਮਿੰਟ ਦਾ ਸਫਰ ਪੂਰਾ ਕਰਕੇ ਸਵੇਰੇ 10.15 ਵਜੇ ਅੰਮ੍ਰਿਤਸਰ ਹਵਾਈ ਅੱਡੇ (Amritsar Airport) ‘ਤੇ ਉਤਰੇਗੀ,ਏਅਰਲਾਈਨਜ਼ (Airlines) ਵੱਲੋਂ ਇਸ ਉਡਾਣ ਦੀ ਸ਼ੁਰੂਆਤੀ ਕੀਮਤ 6 ਹਜ਼ਾਰ ਰੁਪਏ ਰੱਖੀ ਗਈ ਹੈ।