ਦਿੱਲੀ, 29 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ (Spinner Bishan Singh Bedi) ਦੀ ਦਿੱਲੀ (Delhi) ਦੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਕੀਤੀ ਗਈ ਅਤੇ ਗੁਰੂ ਘਰ ‘ਚ ਪਾਠ ਦੇ ਭੋਗ ਪਾਏ ਗਏ,ਇਸ ਦੌਰਾਨ ਪਰਿਵਾਰਕ ਮੈਂਬਰਾਂ ਨਾਲ ਰਿਸ਼ਤੇਦਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ,ਕਈ ਫਿਲਮੀ ਹਸਤੀਆਂ ਨੇ ਵੀ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ (Bishan Singh Bedi) ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਪੁੱਤ ਅੰਗਦ ਬੇਦੀ ਨਾਲ ਦੁੱਖ ਵੰਡਾਇਆ,ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਦੱਸ ਦੇਈਏ ਕਿ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ (Bishan Singh Bedi) ਨੇ 1967 ਅਤੇ 1979 ਦੇ ਵਿਚਕਾਰ ਭਾਰਤ ਲਈ 67 ਟੈਸਟ ਮੈਚ ਖੇਡ ਕੇ 266 ਵਿਕਟਾਂ ਲਈਆਂ ਸਨ,ਉਨ੍ਹਾਂ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ‘ਚ 7 ਵਿਕਟਾਂ ਹਾਸਲ ਕੀਤੀਆਂ ਸਨ,ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ (Bishan Singh Bedi) ਆਪਣੀ ਸ਼ਾਨਦਾਰ ਸਪਿਨ ਗੇਂਦਬਾਜ਼ੀ ਲਈ ਜਾਣੇ ਜਾਂਦੇ ਸਨ,ਉਨ੍ਹਾਂ 22 ਟੈਸਟ ਮੈਚਾਂ ‘ਚ ਭਾਰਤ ਦੀ ਕਪਤਾਨੀ ਵੀ ਕੀਤੀ,ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ 1966 ਤੋਂ 1979 ਤੱਕ ਭਾਰਤ ਲਈ ਖੇਡੇ ਸਨ,ਉਨ੍ਹਾਂ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ ਵਿਖੇ ਹੋਇਆ ਸੀ।