Editor-In-Chief

spot_imgspot_img

Date:

ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਵੱਲੋਂ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ

ਪੱਤਰਕਾਰਾਂ ਦੀਆਂ ਹੱਕੀ ਮੰਗਾਂ ਲਈ ਜਲਦ ਹੀ ਵਫਦ ਮੁੱਖ ਮੰਤਰੀ ਜੀ ਨੂੰ ਮਿਲੇਗਾ – ਰਣਜੀਤ ਸਿੰਘ ਮਸੌਣ

ਅੰਮ੍ਰਿਤਸਰ ( ਹਰਪ੍ਰੀਤ ਸਿੰਘ ਜੱਸੋਵਾਲ ) ਪਿਛਲੇ ਸਮੇਂ ਤੋਂ ਪੱਤਰਕਾਰ ਭਾਈਚਾਰੇ ਦੀਆਂ ਹੱਕੀ ਮੰਗਾਂ ਅਤੇ ਲੋੜ ਪੈਣ ਤੇ ਪੱਤਰਕਾਰਾਂ ਦਾ ਸਾਥ ਦਿੰਦੀ ਆ ਰਹੀਂ, ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਵੱਲੋਂ ਅੱਜ, ਪ੍ਰੈਸ ਕਲੱਬ ਨਿਊ ਅੰਮ੍ਰਿਤਸਰ ਵਿੱਚ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਨੂੰ ਤਾਜ਼ਾ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ 92ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਰਮੇਸ਼ ਰਾਮਪੁਰਾ ਜੀ ਅਤੇ ਪ੍ਰਧਾਨ ਰਣਜੀਤ ਸਿੰਘ ਮਸੌਣ ਜੀ ਨੇ ਆਖਿਆ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਸਾਨੂੰ ਸਾਰਿਆਂ ਨੂੰ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮਨਾਉਣੇ ਚਾਹੀਦੇ ਹਨ। ਸ਼ਹੀਦ ਇੱਕ ਮੱਹਜਬ ਜਾਂ ਕੌਮ ਦੇ ਸ਼ਹੀਦ ਨਹੀਂ ਹੁੰਦੇ, ਸਾਰੀ ਕੌਮ ਦੇ ਸ਼ਹੀਦ ਹੁੰਦੇ ਹਨ। ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਆਪਣੇ ਦਿੱਲ ਵਿੱਚ ਯਾਦ ਰੱਖਣਾ ਚਾਹੀਦਾ ਹੈ। ਜਿਹਨਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਜੇ ਇਹ ਯੋਧੇ ਆਪਣੀਆਂ ਸ਼ਹੀਦੀਆਂ ਨਾ ਦਿੰਦੇ ਤਾਂ ਅਸੀਂ ਹੁਣ ਤੱਕ ਅੰਗਰੇਜਾਂ ਦੇ ਗੁਲਾਮ ਹੋਣਾ ਸੀ। ਉਹਨਾਂ ਆਖਿਆਂ ਕਿ ਪਿਛਲੇ ਕੁੱਝ ਮਹੀਨੀਆਂ ਤੋਂ ਚਰਚਾ ਵਿੱਚ ਆਏ ਅੰਮ੍ਰਿਤਪਾਲ ਸਿੰਘ ਦੀਆਂ ਖਬਰਾਂ ਪ੍ਰਕਾਸ਼ਿਤ ਕਰਨ ਵਾਲੇ ਪੱਤਰਕਾਰਾਂ ਤੇ ਪੁਲਿਸ ਵੱੱਲੋਂ ਕੀਤੇ ਨਜਾਇਜ਼ ਪਰਚਿਆਂ ਦੀ ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਸਖ਼ਤ ਨਿੰਦਾ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੀਤੇ ਨਜਾਇਜ਼ ਪਰਚੇ, ਲੋਕਤੰਤਰ ਦੇ ਚੌਥੇ ਥੰਮ ਤੇ ਸਿੱਧਾ ਹਮਲਾ ਹੈ ਉਹਨਾਂ ਕਿਹਾ ਕਿ ਅਸੀ ਹਮੇਸ਼ਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਚਾਹੁੰਦੇ ਹਾਂ ਪੱਤਰਕਾਰ ਹਮੇਸ਼ਾ ਅਪਣਾ ਫਰਜ਼ ਨਿਭਾਉਂਦੇ ਹਨ ਅਤੇ ਸਰਕਾਰਾਂ ਨਾਲ ਸਹਿਯੋਗ ਦਿੰਦੇ ਹਨ ਪਰ ਹੁਣ ਪੰਜਾਬ ਵਿੱਚ ਵਾਪਰੇ ਤਾਜਾਂ ਘਟਨਾ ਕ੍ਰਮ ਕਰਕੇ ਅੰਮ੍ਰਿਤਸਰ ਦੇ ਕੁੱਝ ਪੱਤਰਕਾਰਾਂ ਨੂੰ ਪੁਲਿਸ ਵੱਲੋਂ ਖ਼ਬਰਾਂ ਲਾਉਣ ਤੋਂ ਨਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ ਤੇ ਇੱਕ ਪੱਤਰਕਾਰ ਤੇ 107/151 ਧਾਰਾਂ ਅਧੀਨ ਪਰਚਾ ਦਰਜ਼ ਕਰਕੇ ਜੇਲ੍ਹ ਵੀ ਭੇਜਿਆ ਗਿਆ ਸੀ। ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਗੋਰਵ ਯਾਦਵ ਨੂੰ ਇਹ ਸਮਝਣਾਂ ਚਾਹੀਦਾ ਹੈ ਕਿ ਪੱਤਰਕਾਰਾਂ ਦਾ ਕੰਮ ਸਿਰਫ਼ ਖ਼ਬਰਾਂ ਲਾਉਣਾ ਹੈ ਨਾ ਕਿ ਪੱਤਰਕਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਹਨ ਅਤੇ ਨਾ ਹੀ ਸਰਕਾਰ ਦੇ ਖਿਲਾਫ਼ ਹਨ ਕਿਉਂਕਿ ਪੱਤਰਕਾਰਾਂ ਉਸ ਨੂੰ ਸਿਰਫ਼ ਆਪਣੀਆਂ ਖ਼ਬਰਾਂ ਰਾਹੀਂ ਦਿਖਾਉਣ ਤੱਕ ਹੀ ਮਤਲਬ ਹੁੰਦਾ ਹੈ। ਪੱਤਰਕਾਰਾਂ ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਡੀਐਸਪੀ ਪੱਥਰ ਦੇ ਅਧਿਕਾਰੀ ਤੋਂ ਜਾਂਚ ਕਰਵਾ ਲੈਣੀ ਚਾਹੀਦੀ ਹੈ। ਇਸ ਮੌਕੇ ਐਸੋਸੀਏਸ਼ਨ ਦੇ ਜਰਨਲ ਸਕੱਤਰ ਜੋਗਾ ਸਿੰਘ ਨੇ ਕਿਹਾ ਕਿ ਪੱਤਰਕਾਰ ਦੀਆ ਹੱਕੀ ਮੰਗਾਂ ਲਈ ਜਲਦ ਹੀ ਇੱਕ ਵਫਦ ਮੁੱਖ ਮੰਤਰੀ ਭਗਵੰਤ ਸਿੰਘ ਜੀ ਨੂੰ ਮਿਲੇਗਾ ਤੇ ਪੱਤਰਕਾਰਾਂ ਦੀ ਸੁਰੱਖਿਆਂ ਅਤੇ ਪੱਤਰਕਾਰ ਦੇ ਬੱਚਿਆਂ ਦੀ ਫ੍ਰੀ ਵਿਦਿਆ, ਮੈਡੀਕਲ ਸੁਵਿਧਾ,ਆਦਿ ਮੰਗਾ ਕਰੇਗਾ।
ਇਸ ਮੌਕੇ ਵਾਇਸ ਪ੍ਰਧਾਨ ਰਜ਼ਨੀਸ ਕੌਸ਼ਲ ਦੀ ਸੰਗੀਤਕ ਟੀਮ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ।
ਇਸ ਮੌਕੇ ਐਸੋਸੀਏਸ਼ਨ ਦੇ ਮੀਤ ਚੇਅਰਮੈਨ ਦਲਬੀਰ ਸਿੰਘ ਭਰੋਵਾਲ, ਮੀਤ ਪ੍ਰਧਾਨ ਪ੍ਰਗਟ ਸਿੰਘ ਸਦਿਉੜਾ, ਜਰਨਲ ਸਕੱਤਰ ਜੋਗਾ ਸਿੰਘ ਅਤੇ ਹਰਪ੍ਰੀਤ ਸਿੰਘ ਜੱਸੋਵਾਲ, ਕੈਸ਼ੀਅਰ ਹਰੀਸ਼ ਸੂਰੀ, ਸਲਾਹਕਾਰ ਰਜਿੰਦਰ ਸਿੰਘ ਬਾਠ, ਕੋਡੀਨੈਟਰ ਕੌਸ਼ਾਲ ਸ਼ਰਮਾਂ, ਕੋਡੀਨੈਟਰ ਰਣਜੀਤ ਸਿੰਘ ਜੰਡਿਆਲਾ ਗੁਰੂ, ਅੰਮ੍ਰਿਤਸਰ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਹਰਦੇਵ ਪਿ੍ਸ, ਮੀਤ ਪ੍ਰਧਾਨ ਵਰਿੰਦਰ ਧੁੰਨਾ, ਮੀਤ ਪ੍ਰਧਾਨ ਰਾਘਵ ਅਰੋੜਾ, ਮੀਤ ਪ੍ਰਧਾਨ ਵਿਸ਼ਾਲ ਸ਼ਰਮਾਂ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਸਨਦੀਪ ਅਰੋੜਾ, ਮਣੀ, ਅਜੇ ਸ਼ਿਗਾਰੀ, ਅੰਮ੍ਰਿਤਸਰ ਦਿਹਾਤੀ ਪ੍ਰਧਾਨ ਜਗਤਾਰ ਸਿੰਘ ਮਾਹਲਾ, ਰਾਜਾ, ਸੋਨੂੰ ਖਾਨਕੋਟ, ਗੁਰਪ੍ਰੀਤ ਸਿੰਘ, ਗੌਰਵ ਸ਼ਰਮਾਂ, ਮਲਕੀਤ ਸਿੰਘ ਅਤੇ ਸੁਦਰਸ਼ਨ ਕੁਮਾਰ ਰਾਏ ਆਦਿ ਪੱਤਰਕਾਰ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...