ਚੰਡੀਗੜ੍ਹ, 07 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਅੱਜ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ,ਉਹ ਡਾ. ਗੁਰਵੀਨ ਕੌਰ ਨਾਲ ਇਕ ਰਿਜ਼ੋਰਟ ਵਿਚ ਵਿਆਹ ਕਰਨਗੇ,ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ (Godwin Group) ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ।
ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ‘ਚ ਮੰਗਣੀ ਹੋਈ ਸੀ,ਗੁਰਵੀਨ ਕੌਰ ਮੇਦਾਂਤਾ ਹਸਪਤਾਲ,ਗੁਰੂਗ੍ਰਾਮ ਵਿਚ ਇਕ ਰੇਡੀਓਲੋਜਿਸਟ (Radiologist) ਵਜੋਂ ਕੰਮ ਕਰ ਰਹੇ ਹਨ,ਪੱਛਮੀ ਪੰਜਾਬ ਦੀ ਤੋਂ ਵੰਡ ਤੋਂ ਬਾਅਦ ਉਨ੍ਹਾਂ ਦਾ ਪ੍ਰਵਾਰ ਮੇਰਠ ਵਿਚ ਜਾ ਵਸਿਆ,ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਬਾਜਵਾ ਭਾਰਤੀ ਓਲੰਪਿਕ ਐਸੋਸੀਏਸ਼ਨ (Indian Olympic Association) ਦੇ ਅਹੁਦੇਦਾਰ ਹਨ ਅਤੇ ਮੌਜੂਦਾ ਸਮੇਂ ਵਿਚ ਉਹ ਭਾਰਤੀ ਦਲ ਦੀਆਂ ਹਾਂਗਜ਼ੂ ਏਸ਼ੀਅਨ ਖੇਡਾਂ ਵਿਚ ਸ਼ੈੱਫ ਡੀ ਮਿਸ਼ਨ ਸਨ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਅਤੇ ਡਾ. ਗੁਰਵੀਨ ਦੇ ਵਿਆਹ ਵਿਚ ਕਈ ਵੀ.ਵੀ.ਆਈ.ਪੀ (VVIP) ਮਹਿਮਾਨ ਸ਼ਿਰਕਤ ਕਰ ਸਕਦੇ ਹਨ,ਜਿਸ ਰਿਜ਼ੋਰਟ ਵਿਚ ਇਹ ਵਿਆਹ ਹੋਣ ਜਾ ਰਿਹਾ ਹੈ, ਉਹ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਮਹਿਜ਼ 2 ਤੋਂ 3 ਕਿਲੋਮੀਟਰ ਦੂਰ ਹੈ,ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਵੱਡੇ ਮੰਤਰੀ ਵੀ ਇਥੇ ਪੁੱਜਣਗੇ,ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਾਰਟੀਆਂ ਦੇ ਆਗੂਆਂ ਦੇ ਵੀ ਪਹੁੰਚਣ ਦੀ ਸੰਭਾਵਨਾ ਹੈ।