ਚੰਡੀਗੜ੍ਹ, 09 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ,ਪੰਜਾਬ ਸਰਕਾਰ (Punjab Govt) ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ (Notification) ਵੀ ਜਾਰੀ ਕਰ ਗਿਆ ਦਿੱਤਾ ਹੈ,ਨੋਟੀਫਿਕੇਸ਼ਨ (Notification) ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16 ਨਵੰਬਰ ਯਾਨੀ ਕਿ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ (Gazetted Leave) ਦਾ ਐਲਾਨ ਕੀਤਾ ਗਿਆ ਹੈ,ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ (Martyr Kartar Singh Sarabha Ji) ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ,ਜਿਸ ਕਾਰਨ ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।