ਚੰਡੀਗੜ੍ਹ, 11 ਨਵੰਬਰ 2023, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਵਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ, ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ…ਅੱਜ ਪੁਲਿਸ ਵਿਭਾਗ (Police Department) ‘ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ…ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ…ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ,ਪੁਲਿਸ ਵਿਭਾਗ ‘ਚ ਭਰਤੀ ਨੂੰ ਦਿੱਤੀ ਮਨਜ਼ੂਰੀ
Date: