ਚੰਡੀਗੜ੍ਹ, 15 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਸਰਕਾਰ (Punjab Govt) ਨੇ 16 ਨਵੰਬਰ ਯਾਨੀ ਕੱਲ੍ਹ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ,ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਗਿਆ ਹੈ,ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ (Shaheed Kartar Singh Sarabha Ji) ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ,ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸਾਰੇ ਬੰਦ ਰਹਿਣਗੇ।
ਪੰਜਾਬ ਸਰਕਾਰ ਨੇ ਕੱਲ੍ਹ ਸੂਬੇ ਵਿਚ ਛੁੱਟੀ ਦਾ ਕੀਤਾ ਐਲਾਨ
Date: