ਫਤਿਹਗੜ੍ਹ ਸਾਹਿਬ,20 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪਰਾਲੀ ਸਾੜਨ (Burning Stubble) ‘ਤੇ ਕੇਸ ਦਰਜ ਕਰਨ ਤੋਂ ਨਾਰਾਜ਼ 18 ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਡੀਸੀ ਦਫ਼ਤਰਾਂ (DC Offices) ਦੀ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਹੈ,ਫਤਿਹਗੜ੍ਹ ਸਾਹਿਬ (Fatehgarh Sahib) ਵਿੱਚ ਟਰਾਲੀਆਂ ਵਿੱਚ ਪਰਾਲੀ ਭਰ ਕੇ ਡੀਸੀ ਦਫ਼ਤਰ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ।ਕਿਸਾਨਾਂ ਦੇ ਇੱਕ ਜਥੇ ਨੂੰ ਗੁਰਦੁਆਰਾ ਜੋਤੀ ਸਵਰੂਪ ਸਾਹਿਬ ਜੀ (Gurdwara Jyoti Swarup Sahib Ji) ਨੇੜੇ ਰੋਕ ਲਿਆ ਗਿਆ।
ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ,ਜਿਸ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਉੱਥੇ ਹੀ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ,ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਅਤੇ ਹਰਿਆਣਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ,ਪਰਾਲੀ ਨੂੰ ਟਰਾਲੀਆਂ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਕਿ ਪ੍ਰਸ਼ਾਸਨ ਨੂੰ ਪੁੱਛਿਆ ਜਾਵੇ ਕਿ ਇਸ ਨੂੰ ਕਿਵੇਂ ਸੰਭਾਲਣਾ ਹੈ ਜਾਂ ਪ੍ਰਸ਼ਾਸਨ ਖੁਦ ਪਰਾਲੀ ਦੀ ਸੰਭਾਲ ਕਰਦਾ ਹੈ,ਪਰਾਲੀ ਸਾੜਨ (Burning Stubble) ਦਾ ਕੋਈ ਪ੍ਰੋਗਰਾਮ ਨਹੀਂ ਹੈ,ਪਰ ਉਸ ਨੂੰ ਡੀਸੀ (DC) ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ,ਰੋਹ ਦੇ ਰੂਪ ਵਿੱਚ ਸੜਕ ਜਾਮ ਹੋਵੇਗੀ,ਜੇਕਰ ਕਿਸਾਨਾਂ ਨੇ ਕਿਤੇ ਵੀ ਪਰਾਲੀ ਨੂੰ ਅੱਗ ਲਗਾਈ ਤਾਂ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।