ਚੰਡੀਗੜ੍ਹ,29 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਮੌਸਮ ਵਿਭਾਗ (Department of Meteorology) ਮੁਤਾਬਕ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਅਤੇ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ,ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ,ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨਾਂ ਯਾਨੀ 1 ਦਸੰਬਰ ਤੋਂ 4 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ,ਚੰਡੀਗੜ੍ਹ ‘ਚ ਮੰਗਲਵਾਰ ਨੂੰ ਹਲਕੀ ਬਾਰਿਸ਼ ਹੋਈ ਪਰ ਪੰਜਾਬ ‘ਚ ਕਿਤੇ ਵੀ ਮੀਂਹ ਨਹੀਂ ਪਿਆ,ਪਰ,ਸੂਰਜ ਦਿਨ ਭਰ ਲੁਕਣਮੀਟੀ ਖੇਡਦਾ ਰਿਹਾ,ਦਿਨ ਦੇ ਤਾਪਮਾਨ ‘ਚ 3.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਜਦਕਿ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ,ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 12.8, ਲੁਧਿਆਣਾ ਦਾ 11.7, ਪਟਿਆਲਾ ਦਾ 13.2, ਬਠਿੰਡਾ ਦਾ 14.0, ਫਰੀਦਕੋਟ ਦਾ 14.0, ਜਲੰਧਰ ਦਾ 11.4, ਮੋਗਾ ਦਾ 13.4 ਅਤੇ ਰੋਪੜ ਦਾ 13.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ
Date: