ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- 10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਤਹਿਤ ਲੋਕਾਂ ਨੂੰ ਘਰ ਬੈਠੇ 42 ਸੇਵਾਵਾਂ ਮੁਹੱਈਆ ਹੋਣਗੀਆਂ,ਇਨ੍ਹਾਂ ਵਿਚ ਜਨਮ ਤੇ ਮੌਤ ਸਰਟੀਫਿਕੇਟ, ਆਮਦਨੀ,ਰਿਹਾਇਸ਼,ਜਾਤੀ ਤੇ ਪੈਨਸ਼ਨ ਸਰਟੀਫਿਕੇਟ,ਬਿਜਲੀ ਬਿੱਲਾਂ ਦੀ ਅਦਾਇਗੀ ਤੇ ਹੋਰ ਸੇਵਾਵਾਂ ਸ਼ਾਮਲ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ ਲੋਕਾਂ ਨੂੰ ਫਾਇਦਾ ਹੋਵੇਗਾ ਸਗੋਂ ਇਸ ਤੋਂ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੌਲਿਆਂ ਦੀ ਭੂਮਿਕਾ ਖਤਮ ਹੋਵੇਗੀ।
ਪ੍ਰਸ਼ਾਸਨ ਵਿਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਆਏਗੀ,ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਕੋਲ ਹੀ ਮੁਹੱਈਆ ਕਰਵਾਉਣ ਲਈ ਜਲਦ 100 ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ,ਨਾਲ ਹੀ ਆਉਣ ਵਾਲੇ ਇਕ ਸਾਲ ਵਿਚ ਸੂਬੇ ਵਿਚ 5 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ,ਇਹ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਵਿਚਲਿਆ ਗਿਆ,ਮੀਟਿੰਗ ਵਿਚ ਸਿਹਤ ਮੰਤਰੀ ਬਲਬੀਰ ਸਿੰਘ (Health Minister Balbir Singh) ਵੀ ਮੌਜੂਦ ਰਹੇ।