ਨਵੀਂ ਦਿੱਲੀ,16 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜਦਕਿ ਪਹਾੜਾਂ ’ਚ ਵਸੇ ਸ਼ਿਮਲਾ (Shimla) ‘ਚ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਦਿੱਲੀ ਨਾਲੋਂ ਵੀ ਜ਼ਿਆਦਾ ਹੈ,ਸ਼ੁਕਰਵਾਰ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਇਸ ਮੌਸਮ ਦੇ ਔਸਤ ਤੋਂ ਦੋ ਡਿਗਰੀ ਵੱਧ ਹੈ,ਰਾਸ਼ਟਰੀ ਰਾਜਧਾਨੀ ’ਚ ਹਵਾ ਦੀ ਕੁਆਲਿਟੀ ਸ਼ੁੱਕਰਵਾਰ ਨੂੰ ਮਾਮੂਲੀ ਸੁਧਾਰ ਨਾਲ 323 ਹੋ ਗਈ ਪਰ ਇਹ “ਬਹੁਤ ਖਰਾਬ” ਸ਼੍ਰੇਣੀ ਵਿੱਚ ਰਹੀ,ਵੀਰਵਾਰ ਨੂੰ ਇਹ ਅੰਕੜਾ 358 ਸੀ,0 ਤੋਂ 50 ਦੇ ਵਿਚਕਾਰ AQI ਨੂੰ ‘ਚੰਗਾ’, 51 ਤੋਂ 100 ਦੇ ਵਿਚਕਾਰ ‘ਸੰਤੋਸ਼ਜਨਕ’, 101 ਤੋਂ 200 ਦੇ ਵਿਚਕਾਰ ‘ਮੱਧਮ’, 201 ਤੋਂ 300 ਦੇ ਵਿਚਕਾਰ ‘ਖਰਾਬ’, 301 ਅਤੇ 400 ਦੇ ਵਿਚਕਾਰ ‘ਬਹੁਤ ਖਰਾਬ’ ਅਤੇ 401 ਅਤੇ 500 ਦੇ ਵਿਚਕਾਰ ‘ਗੰਭੀਰ’ ਮੰਨਿਆ ਜਾਂਦਾ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
Date: