ਨਵੀਂ ਦਿੱਲੀ, 19 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕੋਰੋਨਾ ਦੇ ਨਵੇਂ ਵੈਰੀਐਂਟ (New Variants) ਨੂੰ ਲੈ ਕੇ ਕੇਂਦਰ ਸਰਕਾਰ ਦੀ ਚਿਤਾਵਨੀ ਦੇ ਵਿਚਕਾਰ ਪੰਜਾਬ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ,ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਸਮਾਗਮ ਵਿੱਚ ਪੁੱਜੇ ਸੂਬੇ ਦੇ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਪੱਤਰਕਾਰਾਂ ਦੇ ਸਵਾਲਾਂ ਦੌਰਾਨ ਦਾਅਵਾ ਕੀਤਾ ਕਿ ਸੂਬੇ ਵਿੱਚ ਆਕਸੀਜਨ ਵੈਂਟੀਲੇਟਰ (Oxygen Ventilator) ਸਮੇਤ ਹੋਰ ਸਾਰੇ ਪ੍ਰਬੰਧ ਹਨ ਅਤੇ ਉਹ ਸ਼ਾਮ 4.30 ਵਜੇ ਇਸ ਸਬੰਧੀ ਸੂਬਾ ਪੱਧਰੀ ਮੀਟਿੰਗ ਵੀ ਕਰਨ ਜਾ ਰਹੇ ਹਨ,ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਨਿੱਜੀ ਸੰਸਥਾਵਾਂ ਦਾ ਸਹਿਯੋਗ ਲੈ ਰਹੀ ਹੈ।
ਇਸ ਤੋਂ ਇਲਾਵਾ ਸਰਕਾਰੀ ਢਾਂਚੇ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ,ਕੇਂਦਰ ਸਰਕਾਰ ਵੱਲੋਂ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਜਾਰੀ ਚਿਤਾਵਨੀ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਠੋਸ ਪ੍ਰਬੰਧ ਹਨ ਅਤੇ ਉਹ ਇਸ ਸਬੰਧੀ ਸ਼ਾਮ 4:30 ਵਜੇ ਸੂਬਾ ਪੱਧਰੀ ਮੀਟਿੰਗ ਵੀ ਕਰਨ ਜਾ ਰਹੇ ਹਨ,ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Supremo Arvind Kejriwal) ਨੂੰ ਈਡੀ (ED) ਵੱਲੋਂ ਸੰਮਨ ਜਾਰੀ ਕਰਨ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਲੜਾਂਗੇ ਅਤੇ ਜਿੱਤਾਂਗੇ।