ਨਵੀਂ ਦਿੱਲੀ, 28 ਦਸੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਨਵੇਂ ਸਾਲ ਤੋਂ ਠੀਕ ਪਹਿਲਾਂ ਘਰੇਲੂ ਰਸੋਈ ਗੈਸ ਸਿਲੰਡਰ (Domestic Cooking Gas Cylinder) 50 ਰੁਪਏ ਸਸਤਾ ਹੋ ਗਿਆ ਹੈ,ਹਾਲਾਂਕਿ,ਇਸ ਕਟੌਤੀ ਦਾ ਲਾਭ ਰਾਜਸਥਾਨ ਵਿਚ ਉੱਜਵਲਾ ਯੋਜਨਾ ਦੇ ਤਹਿਤ ਆਉਣ ਵਾਲੇ ਲਾਭਪਾਤਰੀਆਂ ਨੂੰ ਮਿਲੇਗਾ,ਦਰਅਸਲ,ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉੱਜਵਲਾ ਯੋਜਨਾ ਦੇ ਤਹਿਤ ਗੈਸ ਸਿਲੰਡਰ (Gas Cylinder) ਦੀ ਕੀਮਤ ਘਟਾਈ ਗਈ ਹੈ ਅਤੇ ਇਹ 1 ਜਨਵਰੀ ਤੋਂ 450 ਰੁਪਏ ਵਿਚ ਉਪਲਬਧ ਹੋਵੇਗਾ,ਇਸ ਯੋਜਨਾ ਤਹਿਤ ਪਹਿਲਾਂ ਐਲਪੀਜੀ ਸਿਲੰਡਰ ਦੀ ਕੀਮਤ 500 ਰੁਪਏ ਸੀ,ਭਜਨ ਲਾਲ ਸ਼ਰਮਾ ਨੇ ਕਿਹਾ ਕਿ ਕੀਮਤਾਂ ਵਿਚ ਕਟੌਤੀ ਭਾਜਪਾ ਦੇ ਹਾਲ ਹੀ ਵਿਚ ਹੋਈਆਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਚੋਣ ਵਾਅਦੇ ਦੇ ਅਨੁਸਾਰ ਹੈ।ਦੱਸ ਦੇਈਏ ਕਿ ਰਾਜਸਥਾਨ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਇਕ ਸੰਪਲਕ ਪੱਤਰ ਲੈ ਕੇ ਆਈ ਸੀ ਜਿਸ ਵਿਚ ਉਸ ਨੇ 450 ਰੁਪਏ ਵਿਚ ਗੈਸ ਸਿਲੰਡਰ ਦੇਣ ਦਾ ਵਾਅਦਾ ਕੀਤਾ ਸੀ,ਇਸ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ 450 ਰੁਪਏ ਵਿਚ ਗੈਸ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ।
ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਇਆ ਸਿਲੰਡਰ,ਰਾਜਸਥਾਨ ਵਿਚ ਉੱਜਵਲਾ ਯੋਜਨਾ ਦੇ ਤਹਿਤ ਆਉਣ ਵਾਲੇ ਲਾਭਪਾਤਰੀਆਂ ਨੂੰ ਮਿਲੇਗਾ
Date: