ਨਵੀਂ ਦਿੱਲੀ, 01 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤ ਸਰਕਾਰ ਨੇ ਗੈਂਗਸਟਰ ਲਾਰੈਂਸ ਦੇ ਸਾਥੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ (Mastermind Goldie Brar) ਨੂੰ ਅਤਿਵਾਦੀ ਐਲਾਨ ਕਰ ਦਿੱਤਾ ਹੈ,ਗੋਲਡੀ ਬਰਾੜ ਪੰਜਾਬ ਵਿਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ,ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ,29 ਮਈ 2022 ਨੂੰ ਕੈਨੇਡਾ ‘ਚ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ,ਗੋਲਡੀ ਬਰਾੜ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਅਤਿਵਾਦੀ ਐਲਾਨਿਆ ਹੋਇਆ ਹੈ,ਇਸ ਸਬੰਧੀ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਕੀਤਾ ਗਿਆ,ਇਸ ਤੋਂ ਪਹਿਲਾਂ 30 ਦਸੰਬਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸੇ ਐਕਟ ਤਹਿਤ ਵਿਦੇਸ਼ ਬੈਠੇ ਪੰਜਾਬ ਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਅਤਿਵਾਦੀ ਐਲਾਨ ਦਿੱਤਾ ਸੀ।
ਭਾਰਤ ਸਰਕਾਰ ਨੇ ਪੰਜਾਬੀ ਗਾਇਕ Sidhu Moosewala ਦੇ ਕਾਤਲ Goldie Brar ਨੂੰ ਐਲਾਨਿਆ ਅਤਿਵਾਦੀ
Date: