ਪਟਿਆਲਾ, 26 ਜਨਵਰੀ 2024, (ਹਰਪ੍ਰੀਤ ਸਿੰਘ ਜੱਸੋਵਾਲ):- ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ (Youtuber Kaka Sidhu Alias Bhana Sidhu) ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ‘ਚ ਉਸ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਪਟਿਆਲਾ (Police Station Sadar Patiala) ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ। 20 ਜਨਵਰੀ ਨੂੰ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 26 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 29 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਬਲਾਗਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ‘ਤੇ ਇਕ ਮਹਿਲਾ ਟਰੈਵਲ ਏਜੰਟ ਨੇ ਵਿਰੋਧ ਨਾ ਕਰਨ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਅਦਾਲਤ ਨੇ ਭਾਨਾ ਸਿੱਧੂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। 50 ਹਜ਼ਾਰ ਰੁਪਏ ਦਾ ਮੁਚੱਲਕਾ ਭਰ ਕੇ ਭਾਨਾ ਸਿੱਧੂ ਦੀ ਜ਼ਮਾਨਤ ਹੋ ਗਈ ਸੀ।
ਯੂਟਿਊਬਰ ਭਾਨਾ ਸਿੱਧੂ ‘ਤੇ ਹੁਣ ਪਟਿਆਲਾ ‘ਚ FIR ਦਰਜ
Date: