ਚੰਡੀਗੜ੍ਹ, 16 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Unity Collections) ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ‘ਤੇ ਦਬਾਅ ਬਣਾਉਣ ਲਈ ਪੰਜਾਬ ਦੇ ਸੀਨੀਅਰ ਪਾਰਟੀ ਆਗੂਆਂ ਦੇ ਘਰਾਂ ਦੇ ਬਾਹਰ ਦੋ ਦਿਨਾ ਧਰਨਾ ਦੇਣ ਦਾ ਐਲਾਨ ਕੀਤਾ ਹੈ,ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਯੂਨੀਅਨ ਵੱਲੋਂ 17 ਅਤੇ 18 ਫਰਵਰੀ ਨੂੰ ਪੰਜਾਬ ਵਿੱਚ ਭਾਜਪਾ ਦੇ ਤਿੰਨ ਆਗੂਆਂ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ ਜਾਵੇਗਾ,ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਬੋਹਰ ਸਥਿਤ ਰਿਹਾਇਸ਼ ਅਤੇ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਸਥਿਤ ਰਿਹਾਇਸ਼ ਅੱਗੇ ਧਰਨੇ ਦਿੱਤੇ ਜਾਣਗੇ,ਫਿਲਹਾਲ ਦੋ ਦਿਨ ਧਰਨੇ ਦਿੱਤੇ ਜਾਣਗੇ।
‘ਕੈਪਟਨ, ਜਾਖੜ, ਕੇਵਲ ਢਿੱਲੋਂ ਦੇ ਘਰਾਂ ਅੱਗੇ ਲਾਵਾਂਗੇ ਧਰਨੇ’-Bharatiya Kisan Union Unity Collections ਦਾ ਵੱਡਾ ਐਲਾਨ
Date: