ਚੰਡੀਗੜ੍ਹ, 22 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਚੰਡੀਗੜ੍ਹ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ (United Kisan Morcha) ਦੀ ਇਕ ਅਹਿਮ ਮੀਟਿੰਗ ਹੋਈ,ਜਿਸ ਵਿੱਚ ਦੇਸ਼ ਭਰ ਦੇ ਕਈ ਰਾਜਾਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ,ਜਿਸ ਤੋਂ ਬਾਅਦ SKM ਵੱਲੋਂ ਐਲਾਨ ਕੀਤਾ ਗਿਆ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ (Kisan Mahapanchayat) ਕਰਨਗੇ,26 ਫਰਵਰੀ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਟਰੈਕਟਰ ਮਾਰਚ (Tractor March) ਕਰਨ ਦਾ ਫੈਸਲਾ ਕੀਤਾ ਹੈ,ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer leader Balbir Singh Rajewal) ਨੇ ਕਿਹਾ ਕਿ ਹਰਿਆਣਾ ਪੁਲੀਸ ਨੇ ਪੰਜਾਬ ਸਰਹੱਦ ’ਤੇ ਕਾਰਵਾਈ ਕੀਤੀ ਹੈ,ਉਨ੍ਹਾਂ ਹਰਿਆਣਾ ਪੁਲੀਸ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ,ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ,ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ,ਸੰਯੁਕਤ ਕਿਸਾਨ ਮੋਰਚਾ ਨੇ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮੰਗ ਕੀਤੀ ਹੈ,ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ,ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਅਸਤੀਫੇ ਦੀ ਵੀ ਮੰਗ ਕੀਤੀ ਹੈ।
ਚੰਡੀਗੜ੍ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਹੋਈ
Date: