ਨਵੀਂ ਦਿੱਲੀ, 27 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦਿੱਲੀ ਪੁੱਜੇ,ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ,ਇਸ ਮੁਲਾਕਾਤ ਨਾਲ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਸ਼ਾਂਤ ਰਹਿੰਦੇ ਹੋਏ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ,ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ X (Social Media Platform X) ‘ਤੇ ਆਪਣੇ ਦਿੱਲੀ ਦੌਰੇ ਦੀ ਤਸਵੀਰ ਸਾਂਝੀ ਕੀਤੀ,ਤਸਵੀਰ ਵਿੱਚ ਉਹ ਆਪਣੇ ਸਿਗਨੇਚਰ ਸਟਾਈਲ ਕਾਲੇ ਕੁੜਤੇ (Signature Style Black kurta) ਅਤੇ ਕਢਾਈ ਵਾਲੇ ਸ਼ਾਲ ਵਿੱਚ ਪ੍ਰਿਅੰਕਾ ਗਾਂਧੀ ਦੇ ਪਿੱਛੇ ਖੜ੍ਹੇ ਦਿਖਾਈ ਦੇ ਰਹੇ ਹਨ,ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਲਿਖਿਆ-ਅੱਜ ਉਨ੍ਹਾਂ ਨਾਲ ਦਿੱਲੀ ਵਿੱਚ ਮੁਲਾਕਾਤ ਹੋਈ,ਅੱਗੇ ਦੇ ਰਾਹ ‘ਤੇ ਹਾਂ-ਪੱਖੀ ਚਰਚਾ ਹੋਈ,ਇਸ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ 10 ਸੈਕਿੰਡ ਦੀ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਹ ਕਹਿ ਰਹੇ ਸਨ-‘ਗੁਰੂ ਸਾਡੀਆਂ ਅਫਵਾਹਾਂ ਦਾ ਧੂੰਆਂ ਉਥੋਂ ਉਠਦਾ ਹੈ,ਜਿੱਥੇ ਸਾਡੇ ਨਾਮ ਨੂੰ ਅੱਗ ਲੱਗਦੀ ਹੈ।’
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚ ਕੇ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ
Date: